...ਤਾਂ ਇਸ ਲਈ ਕਿਸਾਨਾਂ ਨੇ ਸੂਬੇ 'ਚ ਟ੍ਰੇਨਾਂ ਚਲਾਉਣ ਨੂੰ ਦਿੱਤੀ ਪ੍ਰਵਾਨਗੀ

Saturday, Nov 21, 2020 - 07:40 PM (IST)

...ਤਾਂ ਇਸ ਲਈ ਕਿਸਾਨਾਂ ਨੇ ਸੂਬੇ 'ਚ ਟ੍ਰੇਨਾਂ ਚਲਾਉਣ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ (ਵੈੱਬ ਸੈਕਸ਼ਨ) : ਕੇਂਦਰ ਸਰਕਾਰ ਦੇ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ 'ਤੇ ਬੈਠੇ ਕਿਸਾਨਾਂ ਨੇ ਆਖਿਰ ਪੰਜਾਬ ਵਿਚ ਰੇਲ ਆਵਾਜਾਈ ਨੂੰ ਪੂਰੀ ਤਰ੍ਹਾਂ ਪ੍ਰਵਾਨਗੀ ਦੇ ਦਿੱਤੀ ਹੈ। ਸੋਮਵਾਰ ਤੋਂ ਪੰਜਾਬ ਵਿਚ ਰੇਲਾਂ ਮੁੜ ਪੱਟੜੀ 'ਤੇ ਦੌੜਦੀਆਂ ਨਜ਼ਰ ਆਉਣਗੀਆਂ। ਕਿਸਾਨਾਂ ਨੇ ਇਹ ਪ੍ਰਵਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਦਿੱਤੀ ਹੈ। ਇਕ ਪਾਸੇ ਜਿੱਥੇ ਕਿਸਾਨਾਂ ਨੇ ਪੰਜਾਬ ਵਿਚ ਰੇਲਾਂ ਨੂੰ ਪ੍ਰਵਾਨਗੀ ਤਾਂ ਦੇ ਦਿੱਤੀ ਹੈ, ਉਥੇ ਹੀ ਕੇਂਦਰ ਸਾਹਮਣੇ ਇਕ ਵੱਡੀ ਸ਼ਰਤ ਰੱਖੀ ਹੈ। ਇਸ ਫ਼ੈਸਲੇ ਦੇ ਨਾਲ ਹੀ ਕਿਸਾਨਾਂ ਨੇ ਕੇਂਦਰ ਨੂੰ 15 ਦਿਨਾਂ ਦਾ ਅਲਟੀਮੇਟਮ ਵੀ ਦਿੱਤਾ ਹੈ।

ਇਹ ਵੀ ਪੜ੍ਹੋ :  ਵੱਡੀ ਖ਼ਬਰ : ਕਿਸਾਨਾਂ ਵਲੋਂ ਸੂਬੇ 'ਚ ਯਾਤਰੀ ਅਤੇ ਮਾਲ ਗੱਡੀਆਂ ਚਲਾਉਣ ਨੂੰ ਪ੍ਰਵਾਨਗੀ

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ 23 ਨਵੰਬਰ ਤੋਂ ਰੇਲ ਗੱਡੀਆਂ ਚਲਾਉਣ ਲਈ ਰੇਲਵੇ ਲਾਈਨਾਂ ਖ਼ਾਲ੍ਹੀ ਕਰ ਦੇਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਦਾ ਕਿਸਾਨਾਂ ਪ੍ਰਤੀ ਨਜ਼ਰੀਆ ਅਜੇ ਵੀ ਨਾ ਬਦਲਿਆ ਤਾਂ ਜਥੇਬੰਦੀਆਂ 10 ਦਸੰਬਰ ਤੋਂ ਮੁੜ ਰੇਲਵੇ ਲਾਈਨਾਂ ਉਪਰ ਅਣਮਿੱਥੇ ਸਮੇਂ ਲਈ ਧਰਨੇ ਲਾਉਣਗੀਆਂ।

ਇਹ ਵੀ ਪੜ੍ਹੋ :  ਹੱਥਾਂ ਦੀ ਮਹਿੰਦੀ ਲੱਥਣ ਤੋਂ ਪਹਿਲਾਂ ਉੱਜੜੀਆਂ ਖ਼ੁਸ਼ੀਆਂ, ਵਿਆਹ ਦੇ ਪੰਜ ਦਿਨ ਬਾਅਦ ਲਾੜੇ ਦੀ ਮੌਤ

ਕਿਸਾਨਾਂ ਦਾ ਕਹਿਣਾ ਹੈ ਕਿ ਭਾਵੇਂ ਜਥੇਬੰਦੀਆਂ ਵਲੋਂ ਰੇਲਾਂ ਚਲਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਪਰ ਉਨ੍ਹਾਂ ਦਾ ਸੰਘਰਸ਼ ਜਿਉਂ ਦਾ ਤਿਉਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਰਿਲਾਇੰਸ ਦੇ ਪੈਟਰੋਲ ਪੰਪਾਂ, ਭਾਜਪਾਂ ਨੇਤਾਵਾਂ ਦੇ ਦਫ਼ਤਰਾਂ ਅਤੇ ਘਰਾਂ ਮੂਹਰੇ ਲਗਾਏ ਗਏ ਧਰਨੇ ਅਤੇ ਟੋਲ ਪਲਾਜ਼ਿਆਂ ਅੱਗੇ ਕਿਸਾਨਾਂ ਦੇ ਧਰਨੇ ਜਾਰੀ ਰਹਿਣਗੇ।

ਇਹ ਵੀ ਪੜ੍ਹੋ :  ਕੋਰੋਨਾ ਦੇ ਵੱਧ ਰਹੇ ਮਾਮਲਿਆਂ 'ਤੇ ਕੈਪਟਨ ਚਿੰਤਤ, ਕੀਤਾ ਵੱਡਾ ਖ਼ੁਲਾਸਾ

ਕਿਸਾਨਾਂ ਨੇ ਸਾਫ਼ ਕੀਤਾ ਹੈ ਕਿ ਉਨ੍ਹਾਂ ਇਹ ਫ਼ੈਸਲਾ ਨਾ ਤਾਂ ਪੰਜਾਬ ਸਰਕਾਰ ਦੇ ਅਤੇ ਨਾ ਹੀ ਕੇਂਦਰ ਸਰਕਾਰ ਦੇ ਦਬਾਅ ਹੇਠ ਲਿਆ ਹੈ। ਸਗੋਂ ਇਹ ਫ਼ੈਸਲਾ ਪੰਜਾਬ ਦੀ ਲਗਾਤਾਰ ਵਿਗੜੀ ਰਹੀ ਮਾਲੀ ਹਾਲਤ ਦੇ ਚੱਲਦੇ ਲਿਆ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਕੋਲੇ ਅਤੇ ਯੂਰੀਆ ਦੀ ਭਾਰੀ ਕਮੀ ਆ ਰਹੀ ਹੈ। ਕਿਸਾਨ ਆਗੂਆਂ ਨੇ ਆਖਿਆ ਕਿ ਜੇਕਰ 15 ਦਿਨਾਂ ਦੇ ਅੰਦਰ ਕੇਂਦਰ ਉਨ੍ਹਾਂ ਦੀ ਸੁਣਵਾਈ ਨਹੀਂ ਕਰਦਾ ਹੈ ਤਾਂ ਪੰਜਾਬ ਵਿਚ ਰੇਲ ਆਵਾਜਾਈ ਮੁੜ ਤੋਂ ਠੱਪ ਕੀਤੀ ਜਾਵੇਗੀ।

ਇਹ ਵੀ ਪੜ੍ਹੋ :  ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਿਓ ਦੇ ਸਾਹਮਣੇ ਮੌਤ ਦੇ ਮੂੰਹ 'ਚ ਗਈ ਸੁੱਖਾਂ ਲੱਦੀ ਧੀ


author

Gurminder Singh

Content Editor

Related News