ਕਿਸਾਨਾਂ ਦੇ ਦਿੱਲੀ ਕੂਚ ਦੇ ਚੱਲਦੇ ਪੰਜਾਬ ਪੁਲਸ ਵਲੋਂ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ

Wednesday, Nov 25, 2020 - 08:28 PM (IST)

ਕਿਸਾਨਾਂ ਦੇ ਦਿੱਲੀ ਕੂਚ ਦੇ ਚੱਲਦੇ ਪੰਜਾਬ ਪੁਲਸ ਵਲੋਂ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ

ਚੰਡੀਗੜ੍ਹ : ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 26 ਅਤੇ 27 ਤਾਰੀਖ ਦੇ 'ਦਿੱਲੀ ਚੱਲੋ' ਪ੍ਰੋਗਰਾਮ ਦੇ ਚੱਲਦੇ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ ਯਾਤਰੀਆਂ ਲਈ ਪੰਜਾਬ ਪੁਲਸ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਦਰਅਸਲ ਕਿਸਾਨਾਂ ਵਲੋਂ ਵੱਡੀ ਗਿਣਤੀ ਵਿਚ ਟ੍ਰੈਕਟਰ-ਟਰਾਲੀਆਂ ਰਾਹੀਂ ਦਿੱਲੀ ਕੂਚ ਕੀਤੀ ਜਾ ਰਹੀ ਹੈ, ਇਸ ਲਈ ਜੇਕਰ ਕੋਈ ਯਾਤਰੀ ਪੰਜਾਬ-ਹਰਿਆਣਾ ਦੇ ਰਸਤੇ ਰਾਹੀਂ ਸਫ਼ਰ ਕਰਦਾ ਹੈ ਤਾਂ ਉਸ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ :  ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ ਨੇਤਾ ਰਾਜੇਵਾਲ ਦਾ ਵੱਡਾ ਬਿਆਨ

ਪੰਜਾਬ ਪੁਲਸ ਨੇ ਇਸ ਲਈ ਬਕਾਇਦਾ ਐਡਵਾਈਜ਼ਰੀ ਜਾਰੀ ਕਰਦੇ ਹੋਏ ਯਾਤਰੀਆਂ ਨੂੰ ਡੇਰਾਬਸੀ-ਅੰਬਾਲਾ/ਨਰਾਇਣਗੜ੍ਹ, ਸ਼ੰਭੂ ਬਾਰਡਰ, ਦੇਵੀਗੜ੍ਹ-ਪਿਹੋਵਾ ਰੋਡ, ਖਨੌਰੀ-ਨਿਰਵਾਨਾ ਰੋਡ, ਸਰਦੂਲਗੜ੍ਹ-ਫ਼ਤਹਿਬਾਦ ਰੋਡ ਅਤੇ ਬਠਿੰਡਾ-ਡੱਬਵਾਲੀ ਰੋਡ ਰਾਹੀਂ ਸਫ਼ਰ ਨਾ ਕਰਨ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ :  ਕਾਰ 'ਚ ਜਿਊਂਦੇ ਸੜੇ ਵਕੀਲਾਂ ਦੇ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਸੱਚ


author

Gurminder Singh

Content Editor

Related News