ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਭਰਾ ਦਾ ਕਤਲ ਕਰਨ ਵਾਲੇ ਦੀ ਮਿਲੀ ਲਾਸ਼, ਬਦਲਾ ਲੈਣ ਦੇ ਚਰਚੇ

Thursday, Aug 20, 2026 - 05:48 PM (IST)

ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਭਰਾ ਦਾ ਕਤਲ ਕਰਨ ਵਾਲੇ ਦੀ ਮਿਲੀ ਲਾਸ਼, ਬਦਲਾ ਲੈਣ ਦੇ ਚਰਚੇ

ਤਰਨਤਾਰਨ/ਹਰੀਕੇ ਪੱਤਣ (ਰਮਨ, ਸਾਹਿਬ) : ਭਾਰਤੀ ਕਿਸਾਨ ਯੂਨੀਅਨ ਮਜੈਲ ਗਰੁੱਪ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਦੇ ਭਰਾ ਪਾਲਾ ਦਾ ਕਤਲ ਕਰਨ ਵਾਲੇ ਮੁਲਜ਼ਮ ਲਵਜੀਤ ਸਿੰਘ ਦੀ ਖੂਨ ਨਾਲ ਲੱਥਪੱਥ ਲਾਸ਼ ਬਰਾਮਦ ਹੋਈ ਹੈ। ਸੂਤਰਾਂ ਮੁਤਾਬਕ ਲਾਸ਼ ਸਤਨਾਮ ਸਿੰਘ ਦੇ ਘਰੋਂ ਹੀ ਬਰਾਮਦ ਹੋਈ ਹੈ। ਥਾਣਾ ਹਰੀਕੇ ਦੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚਰਚਾ ਇਹ ਵੀ ਚੱਲ ਰਹੀ ਹੈ ਕਿ ਸਤਨਾਮ ਸਿੰਘ ਵੱਲੋਂ ਆਪਣੇ ਭਰਾ ਦੇ ਕਤਲ ਦਾ ਬਦਲਾ ਲੈਣ ਦੇ ਚੱਲਦਿਆਂ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮ੍ਰਿਤਕ ਦੇ ਲਵਜੀਤ ਸਿੰਘ ਦੇ ਸਰੀਰ ਉੱਪਰ ਗੋਲੀਆਂ ਅਤੇ ਕਿਰਪਾਨਾਂ ਦੇ ਵਾਰ ਕੀਤੇ ਜਾਣ ਦੇ ਨਿਸ਼ਾਨ ਵੀ ਮਿਲੇ ਹਨ। 

ਇਹ ਵੀ ਪੜ੍ਹੋ : ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਕੀ ਬੰਦ? ਪੜ੍ਹੋ ਪੂਰੀ ਜਾਣਕਾਰੀ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ 21 ਅਗਸਤ ਸ਼ੁੱਕਰਵਾਰ ਨੂੰ ਸਤਨਾਮ ਸਿੰਘ ਦੇ ਭਰਾ ਸਤਪਾਲ ਸਿੰਘ ਪਾਲਾ ਦਾ ਭੋਗ ਹੈ। ਸਤਪਾਲ ਪਾਲਾ ਦਾ ਬੀਤੀ 12 ਅਗਸਤ ਨੂੰ ਲਵਜੀਤ ਸਿੰਘ ਵਾਸੀ ਪਿੰਡ ਕੋਟ ਬੁੱਢਾ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕਤਲ ਤੋਂ ਬਾਅਦ ਪੁਲਸ ਨੇ ਲਵਜੀਤ ਸਿੰਘ ਸਣੇ ਤਿੰਨ ਮੁਲਜ਼ਮਾਂ ਖਿਲਾਫ ਪਰਚਾ ਦਰਜ ਕੀਤਾ ਸੀ। ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਛਾਪੇਮਾਰੀ ਕੀਤੀ ਜਾ ਰਹੀ ਸੀ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮ ਦੀ ਪਤਨੀ ਦੀ ਚਮਕੀ ਕਿਸਮਤ, 'ਵਰ੍ਹਿਆ ਨੋਟਾਂ ਦਾ ਮੀਂਹ'

ਵੀਰਵਾਰ ਦੁਪਹਿਰ ਨੂੰ ਭਾਰਤੀ ਕਿਸਾਨ ਯੂਨੀਅਨ ਮਜੈਲ ਗਰੁੱਪ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਦੇ ਪਿੰਡ ਬੂਹ ਵਿਖੇ ਘਰੋਂ ਮੁਲਜ਼ਮ ਦੀ ਲਾਸ਼ ਬਰਾਮਦ ਹੋਈ ਹੈ। ਸਤਨਾਮ ਸਿੰਘ ਦੇ ਬਜ਼ੁਰਗ ਪਿਤਾ ਦਲਬੀਰ ਸਿੰਘ ਨੇ ਕਿਹਾ ਕਿ ਕੁਝ ਕਾਰ ਸਵਾਰ ਵਿਅਕਤੀ ਉਨ੍ਹਾਂ ਦੇ ਘਰ ਬਾਹਰ ਆਏ ਅਤੇ ਲਵਜੀਤ ਸਿੰਘ ਦੀ ਲਾਸ਼ ਸੁੱਟ ਫਰਾਰ ਹੋ ਗਏ। ਪਿਤਾ ਦਲਬੀਰ ਸਿੰਘ ਨੇ ਕਿਹਾ ਕਾਰ ਸਵਾਰਾਂ ਨੇ ਕਿਹਾ ਸੀ ਕਿ ਲਵਜੀਤ ਕਿਸੇ ਹਾਦਸੇ ਦਾ ਸ਼ਿਕਾਰ ਹੋਇਆ ਹੈ। ਉਕਤ ਨੇ ਇਹ ਵੀ ਕਿਹਾ ਕਿ ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਸਤਨਾਮ ਸਿੰਘ ਘਰ ਵਿਚ ਮੌਜੂਦ ਨਹੀਂ ਸੀ। ਭੋਗ ਤੋਂ ਇਕ ਦਿਨ ਪਹਿਲਾਂ ਹੀ ਮੁਲਜ਼ਮ ਲਵਜੀਤ ਸਿੰਘ ਦੀ ਸਤਨਾਮ ਦੇ ਘਰੋਂ ਲਾਸ਼ ਮਿਲਣ ਦੇ ਮਾਮਲੇ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ, ਜਿਸ ਨੂੰ ਕਤਲ ਦਾ ਬਦਲਾ ਲੈਣ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ ਸਕੂਲ, ਕਾਲਜ 'ਤੇ ਦਫ਼ਤਰ ਰਹਿਣਗੇ ਬੰਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News