ਬਿਜਲੀ ਕੱਟਾਂ ਤੋਂ ਦੁਖੀ ਕਿਸਾਨਾਂ ਨੇ ਪਾਵਰਕਾਮ ਦਫ਼ਤਰ ਅੱਗੇ ਦਿੱਤਾ ਧਰਨਾ

Monday, Jun 29, 2026 - 04:14 PM (IST)

ਬਿਜਲੀ ਕੱਟਾਂ ਤੋਂ ਦੁਖੀ ਕਿਸਾਨਾਂ ਨੇ ਪਾਵਰਕਾਮ ਦਫ਼ਤਰ ਅੱਗੇ ਦਿੱਤਾ ਧਰਨਾ

ਮੱਖੂ (ਵਾਹੀ) : ਪੰਜਾਬ ਭਰ 'ਚ ਕਿਸਾਨਾਂ ਦੀਆਂ ਮੋਟਰਾਂ ਵਾਲੀ ਬਿਜਲੀ ਸਪਲਾਈ 'ਤੇ ਲੱਗ ਰਹੇ ਭਾਰੀ ਕੱਟਾ ਤੋਂ ਦੁਖੀ ਕਿਸਾਨਾਂ ਨੇ ਵੱਖ-ਵੱਖ ਜੱਥੇਬੰਦੀਆਂ ਦੇ ਸਹਿਯੋਗ ਨਾਲ ਪਾਵਰਕਾਮ ਦਫ਼ਤਰ ਮੱਖੂ ਵਿਖੇ ਧਰਨਾ ਦਿਤਾ। ਸੰਯੁਕਤ ਕਿਸਾਨ ਮੋਰਚੇ ਦੀਆਂ ਹਦਾਇਤਾਂ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੋਂ ਇਲਾਵਾ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੇ ਇਸ ਧਰਨੇ 'ਚ ਸ਼ਮੂਲੀਅਤ ਕੀਤੀ।

ਇਸ ਧਰਨੇ ਵਿਚ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਵੀ ਸ਼ਮੂਲੀਅਤ ਕੀਤੀ ਅਤੇ ਕਿਸਾਨਾਂ ਨੂੰ ਆ ਰਹੀ ਬਿਜਲੀ ਦੀ ਭਾਰੀ ਦਿੱਕਤ ਲਈ ਪੂਰੀ ਤਰ੍ਹਾਂ ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਇਸ ਸਰਕਾਰ ਨੂੰ ਕਿਸਾਨਾਂ ਦਾ ਕੋਈ ਫ਼ਿਕਰ ਨਹੀਂ ਹੈ। ਇਸ ਧਰਨੇ ਨੂੰ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਖੇਤਾਂ ਨੂੰ ਦਿੱਤੀ ਜਾਣ ਵਾਲੀ ਲਾਈਟ ਚਾਰ ਘੰਟੇ ਆ ਰਹੀ ਹੈ, ਜੋ ਕਿ ਚਾਰ ਘੰਟਿਆਂ 'ਚ ਵੀ ਕਈ ਕਈ ਵਾਰ ਟਰਿੱਪ ਕਰ ਜਾਂਦੀ ਹੈ। ਇਸ ਲਈ ਕਿਸਾਨਾਂ ਦੀ ਮੰਗ ਹੈ ਕਿ ਬਿਜਲੀ ਦੀ ਸਪਲਾਈ ਨੂੰ ਜਲਦੀ ਤੋਂ ਜਲਦੀ ਠੀਕ ਕੀਤਾ ਜਾਵੇ ਤਾਂ ਜੋ ਕਿਸਾਨਾਂ ਦੀ ਜਿਹੜੀ ਖੱਜਲ-ਖੁਆਰੀ ਹੋ ਰਹੀ ਹੈ, ਉਸ ਨੂੰ ਰੋਕਿਆ ਜਾ ਸਕੇ।
 


author

Babita

Content Editor

Related News