ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਬੰਦ! ਕਿਸਾਨਾਂ ਨੇ ਫ਼ਿਰ ਦਿੱਤੀ ਚਿਤਾਵਨੀ
Monday, Aug 12, 2024 - 08:46 AM (IST)
ਲੁਧਿਆਣਾ (ਖੁੱਲਰ)- ਕਿਸਾਨ ਯੂਨੀਅਨ ਅੰਮ੍ਰਿਤਸਰ, ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ, ਬੀ. ਕੇ. ਯੂ. ਦੋਆਬਾ ਵੱਲੋਂ ਟੋਲ ਪਲਾਜ਼ਾ ਲਾਡੋਵਾਲ ਵਿਖੇ ਵਧੇ ਰੇਟਾਂ ਦੇ ਸਬੰਧ ’ਚ ਗੁਰਦੁਆਰਾ ਬਾਬੇ ਕੇ ਨੂਰਪੁਰ ਬੇਟ 'ਚ ਇਕ ਵਿਸ਼ਾਲ ਮੀਟਿੰਗ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਜ਼ਿਲ੍ਹੇ 'ਚ ਮੁਲਾਜ਼ਮਾਂ ਨੂੰ ਅਜੇ ਨਹੀਂ ਮਿਲੇਗੀ Salary! ਕਰਨਾ ਪਵੇਗਾ ਇੰਤਜ਼ਾਰ
ਇਸ ਦੌਰਾਨ ਸਹਿਯੋਗੀ ਜਥੇਬੰਦੀਆਂ ਵੀ ਪਹੁੰਚੀਆਂ ਅਤੇ ਲੰਬੀ ਵਿਚਾਰ-ਚਰਚਾ ਤੋਂ ਬਾਅਦ ਫ਼ੈਸਲਾ ਲੈਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਫਤਿਹ ਅਤੇ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਬੀ. ਕੇ. ਯੂ. ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਜਾਂ ਐੱਨ. ਐੱਚ. ਏ. ਆਈ. ਨੇ ਕਿਸਾਨਾਂ ਤੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ 18 ਅਗਸਤ ਨੂੰ ਇਹ ਟੋਲ ਪਲਾਜ਼ਾ ਦੁਬਾਰਾ ਮੁਫਤ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਵਾਪਰਿਆ ਭਿਆਨਕ ਹਾਦਸਾ! ਸਾਉਣ ਦੇ ਸੋਮਵਾਰ ਮੰਦਰ 'ਚ ਭਾਜੜ ਪੈਣ ਨਾਲ 7 ਸ਼ਰਧਾਲੂਆਂ ਦੀ ਮੌਤ
ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਲਾਡੋਵਾਲ ’ਤੇ 16 ਜੂਨ ਦੇ ਧਰਨੇ ਤੋਂ ਬਾਅਦ ਪ੍ਰਸ਼ਾਸਨ ਨਾਲ ਉਨ੍ਹਾਂ ਦੀਆਂ ਮੀਟਿੰਗਾਂ ਹੋਈਆਂ। ਉਸ ਤੋਂ ਬਾਅਦ ਹਾਈ ਕੋਰਟ ’ਚੋਂ ਟੋਲ ਪਲਾਜ਼ਾ ਵਾਲਿਆਂ ਨੇ ਆਰਡਰ ਲੈ ਕੇ ਟੋਲ ਪਲਾਜ਼ਾ ਧੱਕੇ ਨਾਲ ਖੁੱਲ੍ਹਵਾ ਲਿਆ। ਇਸ ਮੌਕੇ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਸੀਨੀਅਰ ਮੀਤ ਪ੍ਰਧਾਨ ਜਥੇ. ਜਸਵੰਤ ਸਿੰਘ ਚੀਮਾ ਅਤੇ ਲਖਵੀਰ ਸਿੰਘ ਸੋਟੀ ਆਦਿ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8