ਹੁਣ ਨਹੀਂ ਬਖਸ਼ਿਆ ਜਾਵੇਗਾ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ, ਪ੍ਰਸ਼ਾਸਨ ਨੇ ਦਿਖਾਏ ਤਿੱਖੇ ਤੇਵਰ

Monday, Oct 09, 2023 - 02:40 PM (IST)

ਹੁਣ ਨਹੀਂ ਬਖਸ਼ਿਆ ਜਾਵੇਗਾ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ, ਪ੍ਰਸ਼ਾਸਨ ਨੇ ਦਿਖਾਏ ਤਿੱਖੇ ਤੇਵਰ

ਪਟਿਆਲਾ/ਸਨੌਰ (ਮਨਦੀਪ ਜੋਸਨ) : ਖੇਤਾਂ ’ਚ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਨਾਲ ਹੁਣ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਕਿਉਂਕਿ ਜ਼ਿਲ੍ਹੇ ’ਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੇ ਪੁਖ਼ਤਾ ਇੰਤਜ਼ਾਮ ਹਨ। ਇਸ ਦੇ ਬਾਵਜੂਦ ਜੇਕਰ ਕਿਸੇ ਕਿਸਾਨ ਨੇ ਖੇਤਾਂ ’ਚ ਅੱਗ ਲਗਾਈ ਤਾਂ ਉਸ ਵਿਰੁੱਧ ਪ੍ਰਸ਼ਾਸਨ ਵੱਲੋਂ ਸਖ਼ਤੀ ਕਰਦਿਆਂ ਪੁਲਸ ਕੇਸ ਦਰਜ ਹੋਣਗੇ ਅਤੇ ਚਲਾਨ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ, ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ।

ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ’ਚ 14 ਥਾਵਾਂ ’ਤੇ ਅੱਗ ਲਾਉਣ ਦੀ ਪੁਸ਼ਟੀ ਹੋਈ ਸੀ। ਇਨ੍ਹਾਂ ਕਿਸਾਨਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ। ਇਨ੍ਹਾਂ ’ਚ ਸੰਗਤਪੁਰਾ ਦੇ ਚੰਦ ਸਿੰਘ, ਮੈਹਸ ਦਾ ਕਾਸ਼ਤਕਾਰ, ਅਰਾਈ ਮਾਜਰਾ ਦੇ ਹਰਪ੍ਰੀਤ ਸਿੰਘ, ਲੰਗ ਦੇ ਕਰਤਾਰ ਸਿੰਘ, ਦੁਗਾਲ ਕਲਾਂ ਦੇ ਰਣਧੀਰ ਸਿੰਘ, ਦੁਗਾਲ ਖੁਰਦ ਦੇ ਜ਼ਮੀਨ ਮਾਲਕ ਗੁਰਮੀਤ ਕੌਰ, ਘੰਗਰੋਲੀ ਦੇ ਜ਼ਮੀਨ ਮਾਲਕ ਬਲਵੀਰ ਕੌਰ, ਅਤਾਲਾਂ ਦੇ ਸੁੱਚਾ ਸਿੰਘ, ਲਾਲਵਾ ਦੇ ਜੈਮਲ ਸਿੰਘ, ਮਰੌੜੀ ਦੇ ਕਪੂਰ ਸਿੰਘ, ਅਗੇਤਾ ਦਾ ਬਲਜਿੰਦਰ ਸਿੰਘ, ਹੱਲਾ ਦਾ ਜਸਦੀਪ ਸਿੰਘ, ਹਰਵਿੰਦਰ ਸਿੰਘ, ਹਰਿਆਊ ਖੁਰਦ ਦੇ ਜਸਪਾਲ ਸਿੰਘ ਤੇ ਗੁਰਮੀਤ ਸਿੰਘ ਸ਼ਾਮਲ ਹਨ। ਇਨ੍ਹਾਂ ਦੇ ਚਲਾਨ ਕੱਟ ਕੇ ਪੁਲਸ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਲ ਵਿਭਾਗ ਦੇ ਰਿਕਾਰਡ ’ਚ ਵੀ ਦਰਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਟਰੱਸਟ ਦੀਆਂ 'ਇੰਪਰੂਵਮੈਂਟ' ਸਕੀਮਾਂ ਨੂੰ ਲੱਗਾ ਵੱਡਾ ਝਟਕਾ, ਅਦਾ ਕਰਨੀ ਪਵੇਗੀ ਵੱਡੀ ਰਕਮ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪਰਾਲੀ ਸਾੜਨ ’ਤੇ ਲਾਈ ਰੋਕ
ਅਧਿਕਾਰੀਆਂ ਨੇ ਦੱਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ’ਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ। ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਮੁੱਚਾ ਜ਼ਿਲਾ ਪ੍ਰਸ਼ਾਸਨ ਖੇਤਾਂ ’ਚ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀਮਤ ’ਤੇ ਖੇਤਾਂ ’ਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ।

ਜ਼ਿਲੇ ’ਚ ਬੇਲਰਾਂ ਤੇ ਪਰਾਲੀ ਨੂੰ ਖੇਤਾਂ ’ਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉੱਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ’ਚ ਖੇਤਾਂ ’ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ, ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੈਸੇ ਕਾਰਨ ਫਿੱਕੀ ਪਈ ਦੋਸਤਾਂ ਦੀ ਦੋਸਤੀ, ਮਾਮਲਾ ਅਦਾਲਤ ਤੱਕ ਪਹੁੰਚਿਆ

ਮੁਆਫੀ ਮੰਗ ਕੇ ਅਗਾਂਹ ਤੋਂ ਅੱਗ ਨਾ ਲਾਉਣ ਦਾ ਲਿਆ ਪ੍ਰਣ
ਦੂਜੇ ਪਾਸੇ ਪਟਿਆਲਾ ਜ਼ਿਲਾ ਪ੍ਰਸ਼ਾਸਨ ਖੇਤਾਂ ’ਚ ਲੱਗੀ ਅੱਗ ਬੁਝਾਉਣ ਲਈ ਤੁਰੰਤ ਮੌਕੇ ’ਤੇ ਵੀ ਪੁੱਜ ਰਿਹਾ ਹੈ। ਪਾਤੜਾਂ ਦੇ ਨਿਆਲ ਵਿਖੇ ਲਗਾਈ ਗਈ ਅੱਗ ਨੂੰ ਫਾਇਰ ਬ੍ਰਿਗੇਡ ਸਮਾਣਾ ਦੀ ਟੀਮ ਨੇ ਮੌਕੇ ’ਤੇ ਜਾ ਕੇ ਬੁਝਾ ਦਿੱਤਾ। ਜਦਕਿ ਪਿੰਡ ਕਮਾਸਪੁਰ ਦੇ ਖੇਤਾਂ ’ਚ ਅੱਗ ਲਗਾਉਣ ਵਾਲੇ ਕਿਸਾਨ ਨੇ ਖੇਤੀਬਾੜੀ ਅਫ਼ਸਰ ਸਮਾਣਾ ਦੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ’ਚ ਆਪਣੀ ਗ਼ਲਤੀ ਮੰਨ ਕੇ ਅੱਗੇ ਤੋਂ ਖੇਤਾਂ ’ਚ ਅੱਗ ਨਾ ਲਾਉਣ ਦਾ ਪ੍ਰਣ ਵੀ ਕੀਤਾ ਹੈ।

ਇਹ ਵੀ ਪੜ੍ਹੋ : ਆਨਲਾਈਨ ਕੈਸਿਨੋ ਖੇਡਣ ਵਾਲੇ ਹੋ ਜਾਣ ਸਾਵਧਾਨ, ਲੁੱਟੀ ਜਾ ਰਹੀ ਹੈ ਤੁਹਾਡੀ ਮਿਹਨਤ ਦੀ ਕਮਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News