ਕੇਂਦਰ ਸਰਕਾਰ ਵਲੋਂ ਮੰਗਾਂ ਨਾ ਮੰਨਣ ’ਤੇ ਕਿਸਾਨ ਅਗਲੀ ਰਣਨੀਤੀ ਦਾ ਅੱਜ ਕਰਨਗੇ ਐਲਾਨ

Tuesday, Jul 16, 2024 - 03:39 AM (IST)

ਜੈਤੋ (ਪਰਾਸ਼ਰ)- ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿਚ ਹੇਠ ਲਿਖੇ ਫੈਸਲੇ ਲਏ ਗਏ। ਇਹ ਜਾਣਕਾਰੀ ਭਾਰਤੀ ਕਿਸਾਨ ਏਕਤਾ ਹਰਿਆਣਾ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਦਿੰਦਿਆਂ ਦੱਸਿਆ ਕਿ ਬੈਠਕ ਵਿਚ 16 ਜੁਲਾਈ ਨੂੰ ਦੋਵੇਂ ਮੋਰਚੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਸਵੇਰੇ 11 ਵਜੇ ਪ੍ਰੈੱਸ ਕਾਨਫਰੰਸ ਕਰ ਕੇ ਅਗਲੀ ਰਣਨੀਤੀ ਦਾ ਐਲਾਨ ਕਰਨਗੇ। 

ਇਸ ਤੋਂ ਇਲਾਵਾ ਨੌਜਵਾਨ ਕਿਸਾਨ ਆਗੂ ਨਵਦੀਪ ਜਲਬੇੜਾ ਦੀ ਰਿਹਾਈ ਲਈ 17 ਜੁਲਾਈ ਨੂੰ ਅੰਬਾਲਾ ਦੀ ਮੰਡੀ ਵਿਚ ਕਿਸਾਨ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਐੱਸ.ਪੀ. ਦਫ਼ਤਰ ਅੰਬਾਲਾ ਦਾ ਘਿਰਾਓ ਕਰਨਗੇ।

ਇਹ ਵੀ ਪੜ੍ਹੋ- 'ਬਰਫ਼ੀ' ਦੇ ਟੁਕੜੇ ਪਿੱਛੇ ਚੱਲ ਗਏ ਇੱਟਾਂ-ਰੋੜੇ, ਦੁਕਾਨਦਾਰ ਤੇ ਉਸ ਦੇ ਭੈਣ-ਭਰਾ ਦੀ ਹੋਈ ਕੁੱਟਮਾਰ, ਘਟਨਾ CCTV 'ਚ ਕੈਦ

ਉਨ੍ਹਾਂ ਕਿਹਾ ਕਿ 22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਕਾਨਫਰੰਸ ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਵਿਖੇ ਹੋਵੇਗੀ, ਜਿਸ ਵਿਚ ਦੇਸ਼ ਭਰ ਦੀਆਂ 200 ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਹਿੱਸਾ ਲੈਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਹਾਈ ਕੋਰਟ ਵਲੋਂ ਹਰਿਆਣਾ ਸਰਕਾਰ ਨੂੰ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਕਿਸਾਨਾਂ ਵਿੱਚ ਦਿੱਲੀ ਕੂਚ ਨੂੰ ਲੈ ਕੇ ਭਾਰੀ ਉਤਸ਼ਾਹ ਹੈ।

ਮੀਟਿੰਗ ਵਿਚ ਮੁੱਖ ਤੌਰ ’ਤੇ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਇੰਦਰਜੀਤ ਕੋਟਬੁੱਢਾ, ਜਸਵਿੰਦਰ ਲੌਂਗੋਵਾਲ, ਲਖਵਿੰਦਰ ਸਿੰਘ ਔਲਖ, ਬਲਦੇਵ ਸਿੰਘ ਜੀਰਾ, ਸੁਖਜਿੰਦਰ ਸਿੰਘ ਖੋਸਾ, ਸਤਨਾਮ ਸਿੰਘ ਬਹਿਰੂ, ਮਨਜੀਤ ਸਿੰਘ ਰਾਏ, ਸੁਖਜੀਤ ਸਿੰਘ ਹਰਦੋਝੰਡੇ, ਕਾਕਾ ਸਿੰਘ ਕੋਟੜਾ, ਅਭਿਮਨਿਊ ਕੋਹਾੜ, ਗੁਰਦਾਸ ਲੱਕੜਵਾਲੀ, ਰਾਜਿੰਦਰ ਸਿੰਘ ਚਹਿਲ, ਗੁਰਿੰਦਰ ਸਿੰਘ ਭੰਗੂ, ਅਮਰਜੀਤ ਸਿੰਘ ਰੜਾ, ਹਰਸੁਲਿੰਦਰ ਸਿੰਘ, ਰਘੁਵੀਰ ਸਿੰਘ ਪੰਗਾਲਾ, ਗੁਰਨਾਮ ਸਿੰਘ, ਸ਼ੇਰਾ ਅਟਵਾਲ, ਸੰਦੀਪ ਸਿੰਘ, ਮਨਿੰਦਰ ਸਿੰਘ ਮਾਨ ਤੇ ਬਚਿੱਤਰ ਸਿੰਘ ਕੋਟਲਾ ਆਦਿ ਕਿਸਾਨ ਆਗੂ ਸ਼ਾਮਲ ਰਹੇ।

ਇਹ ਵੀ ਪੜ੍ਹੋ- ਕਸੂਤਾ ਫ਼ਸਿਆ ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਭਰਾ, ਪੁਲਸ ਨੇ ਨਸ਼ਾ ਤਸਕਰੀ ਮਾਮਲੇ 'ਚ ਕੀਤਾ ਗ੍ਰਿਫ਼ਤਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News