ਵੱਡੀ ਖ਼ਬਰ : ਇਕ ਵਾਰ ਫਿਰ ਸਿੰਘੂ ਬਾਰਡਰ 'ਤੇ ਇਕੱਠੇ ਹੋਣਗੇ ਕਿਸਾਨ, ਇਹ ਹਨ ਮੁੱਖ ਮੰਗਾਂ

Saturday, Dec 03, 2022 - 11:37 PM (IST)

ਵੱਡੀ ਖ਼ਬਰ : ਇਕ ਵਾਰ ਫਿਰ ਸਿੰਘੂ ਬਾਰਡਰ 'ਤੇ ਇਕੱਠੇ ਹੋਣਗੇ ਕਿਸਾਨ, ਇਹ ਹਨ ਮੁੱਖ ਮੰਗਾਂ

ਜਲੰਧਰ (ਵੈੱਬ ਡੈਸਕ) : ਦਿੱਲੀ ਦੀਆਂ ਬਰੂਹਾਂ 'ਤੇ ਵੱਡੇ ਸੰਘਰਸ਼ ਤੋਂ ਬਾਅਦ ਖੇਤੀ ਕਾਨੂੰਨ ਵਾਪਸ ਕਰਵਾ ਕੇ ਮੁੜੇ ਕਿਸਾਨ ਹੁਣ ਇਕ ਵਾਰ ਫ਼ਿਰ ਸਿੰਘੂ ਬਾਰਡਰ 'ਤੇ ਇਕੱਠੇ ਹੋਣਗੇ। ਇਸ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 11 ਦਸੰਬਰ ਦਾ ਦਿਨ ਉਲੀਕਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪਤਨੀ ਵੱਲੋਂ ਭੇਜੇ ਵੀਜ਼ੇ ’ਤੇ ਕੈਨੇਡਾ ਪੁੱਜੇ ਪਤੀ ਨੂੰ ਭੁੱਲੇ ਰਿਸ਼ਤੇ, ਸਹੁਰਾ ਪਰਿਵਾਰ ਵੀ ਟੱਪਿਆ ਬੇਸ਼ਰਮੀ ਦੀਆਂ ਹੱਦਾਂ

ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਵੱਲੋਂ ਕਿਸਾਨ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸਮਾਗਮ ਰੱਖਿਆ ਗਿਆ ਹੈ। 9 ਦਸੰਬਰ ਨੂੰ ਇਲਾਕੇ ਦੇ ਲੋਕਾਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਅਰੰਭੇ ਜਾਣਗੇ। 11 ਦਸੰਬਰ ਨੂੰ ਸਵੇਰੇ 11.30 ਵਜੇ ਸਿੰਘੂ ਬਾਰਡਰ 'ਤੇ ਪਾਠਾਂ ਦੇ ਭੋਗ ਉਪਰੰਤ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਉਸ ਤੋਂ ਬਾਅਦ ਜਿਨ੍ਹਾਂ ਮੰਗਾਂ ਲਈ ਇਨ੍ਹਾਂ ਯੋਧਿਆਂ ਨੇ ਸ਼ਹੀਦੀ ਪ੍ਰਾਪਤ ਕੀਤੀ, ਉਨ੍ਹਾਂ ਮੰਗਾਂ ਨੂੰ ਲੈ ਕੇ ਰਾਸ਼ਟਰਪਤੀ ਨੂੰ ਇਕ ਮੰਗ ਪੱਤਰ ਦਿੱਤਾ ਜਾਵੇਗਾ। ਡੱਲੇਵਾਲ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਹਰ ਘਰ 'ਚੋਂ ਘੱਟੋ-ਘੱਟ ਇਕ ਇਕ ਜੀਅ ਇਸ ਸਮਾਗਮ ਵਿਚ ਜ਼ਰੂਰ ਪਹੁੰਚੇ।

ਇਹ ਖ਼ਬਰ ਵੀ ਪੜ੍ਹੋ - ਗੋਲਡੀ ਬਰਾੜ ਤੋਂ ਬਾਅਦ ਏਜੰਸੀਆਂ ਦੀ ਨਜ਼ਰ ਕੈਨੇਡਾ ਬੈਠੇ ਹੋਰ ਗੈਂਗਸਟਰਾਂ ਵੱਲ, ਬਰਾੜ ਦੇ ਘਰ ਲਾਗੇ ਪਸਰਿਆ ਸੰਨਾਟਾ

ਕਿਸਾਨਾਂ ਦੀਆਂ ਮੁੱਖ ਮੰਗਾਂ ਸਾਂਝੀਆਂ ਕਰਦਿਆਂ ਡੱਲੇਵਾਲ ਨੇ ਦੱਸਿਆ ਕਿ ਡਾ. ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਮੁਤਾਬਕ ਐੱਮ. ਐੱਸ. ਪੀ. ਉੱਪਰ ਗਾਰੰਟੀ ਕਾਨੂੰਨ, ਲਖੀਮਪੁਰ ਖੀਰੀ ਕਾਂਡ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ, ਮੁੱਖ ਦੋਸ਼ੀ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਨੂੰ ਬਰਖਾਸਤ ਕਰਨ ਅਤੇ ਜੇਲ੍ਹ ਭੇਜਣ, ਜੇਲ੍ਹਾਂ 'ਚ ਬੰਦ ਬੇਦੋਸ਼ੇ ਕਿਸਾਨਾਂ ਨੂੰ ਬਾਹਰ ਕਢਵਾਉਣ, ਬਿਜਲੀ ਸੋਧ ਬਿੱਲ ਰੱਦ ਕਰਵਾਉਣ, ਕਿਸਾਨੀ ਸੰਘਰਸ਼ ਦੌਰਾਨ ਸਾਰੇ ਭਾਰਤ ਵਿਚ ਕਿਸਾਨਾਂ ਉੱਪਰ ਦਰਜ ਪਰਚੇ ਰੱਦ ਕਰਵਾਉਣ, ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਦਵਾਉਣ, WTO 'ਚੋਂ ਬਾਹਰ ਨਿਕਲਣ ਲਈ ਭਾਰਤ ਸਰਕਾਰ 'ਤੇ ਦਬਾਅ ਬਣਾਉਣ, ਕਿਸਾਨਾਂ-ਮਜ਼ਦੂਰਾਂ ਦੀ ਕੁੱਲ੍ਹ ਕਰਜ਼ ਮੁਕਤੀ ਅਤੇ ਮੋਰਚੇ ਦੀਆਂ ਹੋਰ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ ਰਾਸ਼ਟਰਪਤੀ ਨੂੰ ਇਕ ਮੰਗ ਪੱਤਰ ਵੀ 11 ਦਸੰਬਰ ਨੂੰ ਸੌਂਪਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News