ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਖੇਤੀਬਾੜੀ ਮਸ਼ੀਨਰੀ ਖਰੀਦਣ ਲਈ ਮਿਲੇਗੀ ਸਬਸਿਡੀ, ਜਾਣੋ ਕੀ ਹੈ ਪੂਰੀ ਸਕੀਮ
Monday, Jul 29, 2024 - 04:46 AM (IST)
ਜਲੰਧਰ (ਮਾਹੀ)- ਆਧੁਨਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮਸ਼ੀਨੀਕਰਨ (ਐੱਸ.ਐੱਮ.ਐੱਮ.) ਸਕੀਮ ਤਹਿਤ ਖੇਤੀ ਮਸ਼ੀਨਰੀ ’ਤੇ ਸਬਸਿਡੀ ਦੇਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਲਈ ਕਿਸਾਨਾਂ ਤੋਂ 31 ਅਗਸਤ ਤਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਖੇਤੀ ਮਸ਼ੀਨਰੀ ’ਤੇ ਸਬਸਿਡੀ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਕਿਸਾਨ ਆਨਲਾਈਨ ਅਪਲਾਈ ਕਰ ਕੇ ਖੇਤੀ ਮਸ਼ੀਨਰੀ ’ਤੇ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਅਪਲਾਈ ਕਰਦੇ ਸਮੇਂ 5,000 ਰੁਪਏ ਦਾ ਡਰਾਫਟ ਵੀ ਜਮ੍ਹਾ ਕਰਵਾਉਣਾ ਹੋਵੇਗਾ, ਜਿਸ ਨੂੰ ਬਾਅਦ ਵਿਚ ਵਾਪਸ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਵਿਦੇਸ਼ 'ਚ ਵੇਚੀ ਗਈ ਪੰਜਾਬ ਦੀ ਧੀ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਪਰਤੀ ਘਰ, ਹਾਲ ਸੁਣ ਤੁਹਾਡੀ ਵੀ ਕੰਬ ਜਾਵੇਗੀ ਰੂਹ
ਡਾ. ਜਸਵੰਤ ਰਾਏ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਵੱਲੋਂ 21 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ, ਜੋ ਸਿੱਧੇ ਉਨ੍ਹਾਂ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੀ ਜਾਵੇਗੀ, ਜੋ ਅਪਲਾਈ ਕਰਨਗੇ ਤੇ ਮਸ਼ੀਨਰੀ ਖਰੀਦਣਗੇ। ਇਸ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ ’ਤੇ 13 ਅਗਸਤ ਤਕ ਅਪਲਾਈ ਕਰ ਸਕਦੇ ਹਨ।
ਇਹ ਵੀ ਪੜ੍ਹੋ- ਟਰੇਨ 'ਚ ਬੈਠੀ ਔਰਤ ਨੀਂਦ ਆਉਣ ਕਾਰਨ ਡਿੱਗੀ ਬਾਹਰ, ਦੇਖ ਵਿਅਕਤੀ ਨੇ ਵੀ ਮਾਰ'ਤੀ ਛਾਲ, ਹੋਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e