9 ਅਪ੍ਰੈਲ ਨੂੰ ਕਿਸਾਨ ਜਾਮ ਕਰਨਗੇ ਰੇਲਵੇ ਟਰੈਕ, ਆਗੂਆਂ ਨੇ ਲਿਆ ਫ਼ੈਸਲਾ
Wednesday, Apr 03, 2024 - 11:25 AM (IST)
ਚੰਡੀਗੜ੍ਹ (ਰਮਨਜੀਤ) : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ-ਮਜ਼ਦੂਰ ਮੋਰਚੇ ਵਲੋਂ ਮੰਗਲਵਾਰ ਨੂੰ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਬੀਤੀ 13 ਫਰਵਰੀ ਨੂੰ ਸ਼ੰਭੂ, ਖਨੌਰੀ, ਡੱਬਵਾਲੀ ਅਤੇ ਰਤਨਪੁਰਾ ਬਾਰਡਰ 'ਤੇ ਕਿਸਾਨਾਂ ਦੇ ਮੋਰਚੇ ਲੱਗੇ ਹੋਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਹਾਲ ਦੀ ਘੜੀ ਕਈ ਮੰਡੀਆਂ ਨੂੰ ਖ਼ਤਮ ਕਰਕੇ ਕਣਕ ਦੀ ਫ਼ਸਲ ਸਿੱਧਾ ਸਾਈਲਾਂ 'ਚ ਲੈ ਕੇ ਜਾਣ ਦਾ ਹੁਕਮ ਦਿੱਤਾ ਹੈ, ਜੋ ਪਿਛਲੇ ਦਰਵਾਜ਼ੇ ਤੋਂ 3 ਖੇਤੀ ਕਾਨੂੰਨਾਂ ਨੂੰ ਦੁਬਾਰਾ ਲਾਗੂ ਕਰਨ ਦੇ ਬਰਾਬਰ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ, ਜਾਰੀ ਹੋ ਗਈ Notification
ਦੋਹਾਂ ਮੋਰਚਿਆਂ ਨੇ ਫ਼ੈਸਲਾ ਕੀਤਾ ਕਿ ਮੰਡੀਆਂ ਨੂੰ ਬਚਾਉਣ ਲਈ, ਜੇਲ੍ਹ 'ਚ ਬੰਦ ਕਿਸਾਨਾਂ ਦੀ ਰਿਹਾਈ ਅਤੇ ਕਿਸਾਨੀ ਮੋਰਚਿਆਂ 'ਤੇ ਬਿਜਲੀ ਦੀ ਉਚਿਤ ਵਿਵਸਥਾ ਲਈ 7 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ 'ਤੇ ਜਲੂਸ ਕੱਢ ਕੇ ਭਾਜਪਾ ਦੇ ਪੁਤਲੇ ਸਾੜੇ ਜਾਣਗੇ।
ਇਹ ਵੀ ਪੜ੍ਹੋ : 1 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਦਫ਼ਤਰ, ਬੋਰਡ ਤੇ ਹੋਰ ਅਦਾਰੇ
ਜੇਕਰ ਸਰਕਾਰ ਨੇ ਫਿਰ ਵੀ ਕਿਸਾਨਾਂ ਦੀ ਗੱਲ ਨਾ ਸੁਣੀ ਤਾਂ 9 ਅਪ੍ਰੈਲ ਨੂੰ ਸ਼ੰਭੂ ਬਾਰਡਰ 'ਤੇ ਰੇਲਵੇ ਟਰੈਕ ਨੂੰ ਜਾਮ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ 'ਚ ਰੇਲਾਂ ਰੋਕਣ ਲਈ ਸਥਾਨ ਵਧਾਏ ਜਾ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8