ਕਿਸਾਨ ਅੱਜ ਤੋਂ ਜ਼ਿਲੇ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਕਰਨਗੇ ਮੁਫਤ

Thursday, Oct 17, 2024 - 04:35 AM (IST)

ਕਿਸਾਨ ਅੱਜ ਤੋਂ ਜ਼ਿਲੇ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਕਰਨਗੇ ਮੁਫਤ

ਬਠਿੰਡਾ (ਸੁਖਵਿੰਦਰ) - ਬੀ. ਕੇ. ਯੂ. ਏਕਤਾ ਉਗਰਾਹਾਂ ਵੱਲੋਂ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 17 ਅਕਤੂਬਰ ਤੋਂ ਬਠਿੰਡਾ ਦੇ ਚਾਰੇ ਟੋਲ ਪਲਾਜ਼ਿਆਂ ’ਤੇ ਪੱਕੇ ਮੋਰਚੇ ਲਗਾ ਕੇ ਟੋਲ ਪਲਾਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ ਅਤੇ ਉਕਤ ਧਰਨਾ ਦਿੱਤਾ ਜਾਵੇਗਾ। ਜਥੇਬੰਦੀ ਦੇ ਆਗੂ ਸ਼ਿੰਗਾਰਾ ਸਿੰਘ ਮਾਨ ਅਤੇ ਹਰਜਿੰਦਰ ਸਿੰਘ ਬੱਗੀ ਨੇ ਦੱਸਿਆ ਕਿ ਬਠਿੰਡਾ ਮਲੋਟ ਰੋਡ ’ਤੇ ਟੋਲ ਪਲਾਜ਼ਾ ਬੱਲੂਆਣਾ, ਬਠਿੰਡਾ ਅੰਮ੍ਰਿਤਸਰ ਰੋਡ ਤੇ ਟੋਲ ਪਲਾਜ਼ਾ ਜੀਦਾ, ਬਠਿੰਡਾ ਬਰਨਾਲਾ ਰੋਡ ਟੋਲ ਪਲਾਜ਼ਾ ਲਹਿਰਾ ਬੇਗਾ ਅਤੇ ਰਾਮਾ ਰਾਮਪੁਰਾ ਰੋਡ ’ਤੇ ਰੋਸ ਪ੍ਰਦਰਸ਼ਨ ਕਰ ਕੇ ਟੋਲ ਪਲਾਜ਼ਾ ਬੰਦ ਕੀਤੇ ਜਾਣਗੇ। ਟੋਲ ਪਲਾਜ਼ਾ ਸ਼ੇਖਪੁਰਾ ਨੂੰ ਮੁਫਤ ਕੀਤਾ ਜਾਵੇਗਾ। ਇਸ ਦੀ ਤਿਆਰੀ ਲਈ ਜ਼ਿਲੇ ਦੀਆਂ ਵੱਖ-ਵੱਖ ਟੀਮਾਂ ਸਾਰੇ ਪਿੰਡਾਂ ਦੇ ਕਿਸਾਨਾਂ-ਮਜ਼ਦੂਰਾਂ ਨੂੰ ਵਾਹਨਾਂ ਅਤੇ ਸਪੀਕਰਾਂ ਰਾਹੀਂ ਜਾਗਰੂਕ ਕਰ ਰਹੀਆਂ ਹਨ ਤਾਂ ਜੋ ਧਰਨੇ ’ਚ ਪੁੱਜਣ ਲਈ ਜਾਗਰੂਕ ਕੀਤਾ ਜਾ ਸਕੇ। 
 


author

Inder Prajapati

Content Editor

Related News