ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਅਧਿਕਾਰੀਆਂ ਦੇ ਘਿਰਾਓ ਦਾ ਐਲਾਨ

11/06/2015 5:50:31 PM

ਮੋਗਾ : ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਸ਼ਨੀਵਾਰ ਤੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਮੋਗਾ ਤੇ ਅੰਮ੍ਰਿਤਸਰ ਵਿਚ ਡੀ.ਸੀ. ਦਫਤਰਾਂ ਬਾਹਰ ਪਿਛਲੇ ਤਿੰਨ ਦਿਨਾਂ ਤੋਂ ਦਿੱਤੇ ਜਾ ਰਹੇ ਧਰਨੇ ਖਤਮ ਕਰ ਦਿੱਤੇ। ਅੱਠ ਕਿਸਾਨ ਤੇ ਚਾਰ ਖੇਤ ਮਜ਼ਦੂਰ ਜਥੇਬੰਦੀਆਂ ਨੇ ਸ਼ੁਕਰਵਾਰ ਨੂੰ ਮੋਗਾ ''ਚ ਮੀਟਿੰਗ ਕਰਕੇ ਤਿੰਨ ਦਿਨਾਂ ਤੋਂ ਦਿੱਤੇ ਜਾ ਰਹੇ ਧਰਨੇ ਖਤਮ ਕਰਨ ਦਾ ਫੈਸਲਾ ਕੀਤਾ। ਇਹ ਮੀਟਿੰਗ ਕਰੀਬ ਤਿੰਨ ਘੰਟੇ ਚੱਲੀ। ਕਿਸਾਨਾਂ ਨੇ ਵੀਰਵਾਰ ਨੂੰ ਮੋਗਾ ਤੇ ਅੰਮ੍ਰਿਤਸਰ ਵਿਚ ਰੋਸ ਮਾਰਚ ਵੀ ਕੀਤਾ।
ਬੀਕੇਯੂ ਏਕਤਾ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਇਸ ਮੀਟਿੰਗ ਵਿਚ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕੀ ਹੈ। ਇਸ ਤਹਿਤ 7 ਤੋਂ 18 ਨਵੰਬਰ ਤੱਕ ਪੂਰੇ ਸੂਬੇ ਦੀਆਂ ਮੰਡੀਆਂ ਵਿਚ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਹੱਕੀ ਮੰਗਾਂ ਨਹੀਂ ਮੰਨ ਲੈਂਦੀ, ਸੰਘਰਸ਼ ਜਾਰੀ ਰਹੇਗਾ।

Gurminder Singh

This news is Content Editor Gurminder Singh