ਖੇਤ ''ਚ ਟਰੈਕਟਰ ਚਲਾਉਂਦੇ ਸਮੇਂ ਬਿਜਲੀ ਦੀਆਂ ਤਾਰਾਂ ਦੀ ਲਪੇਟ ''ਚ ਆਇਆ ਕਿਸਾਨ, ਮੌਤ
Wednesday, Jun 23, 2021 - 07:01 PM (IST)
ਬਟਾਲਾ (ਬੇਰੀ)- ਅੱਜ ਥਾਣਾ ਘਣੀਏ ਕੇ ਬਾਂਗਰ ਅਧੀਨ ਆਉਂਦੇ ਪਿੰਡ ਕਾਦੀਆਂ ਰਾਜਪੂਤ ਵਿਖੇ ਖੇਤ ਵਿੱਚ ਟਰੈਕਟਰ ਚਲਾਉਂਦੇ ਸਮੇਂ ਇੱਕ ਕਿਸਾਨ ਦੀ ਬਿਜਲੀ ਦੀਆਂ ਨੀਵੀਂ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਜਾਣ ਦਾ ਦੁੱਖਦਾਈ ਮਾਮਲਾ ਸਾਹਮਣੇ ਆਇਆ ਹੈ। ਕਿਸਾਨ ਫਤਹਿ ਸਿੰਘ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਪੁਲਸ ’ਚ ਭਰਤੀ ਹੋਣ ਦਾ ਮੌਕਾ : ਕੈਪਟਨ ਵਲੋਂ 4362 ਕਾਂਸਟੇਬਲਾਂ ਦੀ ਭਰਤੀ ਦਾ ਐਲਾਨ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਮੌਜੂਦ ਪਲਵਿੰਦਰ ਸਿੰਘ ਨੇ ਦੱਸਿਆ ਕਿ ਫਤਹਿ ਸਿੰਘ (52) ਪੁੱਤਰ ਰਤਨ ਸਿੰਘ ਵਾਸੀ ਘਣੀਏ-ਕੇ-ਬਾਂਗਰ ਆਪਣੇ ਖੇਤਾਂ 'ਚ ਟਰੈਕਟਰ ਨਾਲ ਕੰਮ ਕਰ ਰਿਹਾ ਸੀ। ਖੇਤ ਵਿਚੋਂ ਲੰਘਦੀਆਂ ਬਿਜਲੀ ਦੀਆਂ ਢਿੱਲੀਆਂ ਤਾਰਾਂ ਉਸਦੇ ਟਰੈਕਟਰ ਨਾਲ ਲੱਗ ਗਈਆਂ ਅਤੇ ਫਤਹਿ ਸਿੰਘ ਵਲੋਂ ਖੁਦ ਨੂੰ ਬਚਾਉਣ ਦੀ ਕੋਸ਼ਿਸ਼ 'ਚ ਕਰੰਟ ਵਾਲੀ ਤਾਰ ਉਸ ਦੇ ਹੱਥ ਨੂੰ ਲੱਗ ਗਈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ
ਓਧਰ ਪੀੜਤ ਪਰਿਵਾਰ ਕਹਿਣਾ ਹੈ ਕਿ ਉਨ੍ਹਾਂ ਵਲੋਂ ਬਿਜਲੀ ਦੀਆਂ ਨੀਵੀਆਂ ਤਾਰਾਂ ਸਬੰਧੀ ਕਈ ਵਾਰ ਸਬੰਧਿਤ ਮੁਲਾਜ਼ਮਾਂ ਨੂੰ ਸੂਚਿਤ ਕੀਤਾ ਗਿਆ ਸੀ ਪਰ ਪਰ ਉਨ੍ਹਾਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਇਸ ਲਾਪ੍ਰਵਾਹੀ ਕਰਨ ਵਾਲੇ ਕਰਮਚਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵਾਪਰੀ ਖ਼ੂਨੀ ਵਾਰਦਾਤ : ਖੇਤਾਂ ’ਚ ਕੰਮ ਕਰਦੇ ਵਿਅਕਤੀ ਦਾ ਸਿਰ ’ਚ ਕਹੀ ਮਾਰ ਕੀਤਾ ਕਤਲ (ਤਸਵੀਰਾਂ)
ਕੀ ਕਹਿਣਾ ਹੈ ਐੱਸ.ਡੀ.ਓ. ਦਾ
ਉਕਤ ਘਟਨਾ ਸੰਬੰਧੀ ਜਦ ਬਿਜਲੀ ਬੋਰਡ ਦੇ ਐੱਸ.ਡੀ.ਓ ਯੂਸਫ ਮਸੀਹ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਵਾਪਰੀ ਘਟਨਾ ਦੁਖਦਾਈ ਹੈ ਅਤੇ ਉਹ ਮਾਮਲੇ ਦੀ ਜਾਂਚ ਕਰਵਾਉਣਗੇ। ਇਸ ਮਾਮਲੇ ’ਚ ਜੋ ਵੀ ਦੋਸ਼ੀ ਪਾਇਆ ,ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਰੋਜ਼ੀ ਰੋਟੀ ਕਮਾਉਣ ਇਟਲੀ ਗਏ 3 ਧੀਆਂ ਦੇ ਪਿਓ ਦੀ ਮੌਤ, ਮਾਂ ਵੀ ਹੋ ਚੁੱਕੀ ਹੈ ਰੱਬ ਨੂੰ ਪਿਆਰੀ (ਤਸਵੀਰਾਂ)