ਪਿੰਡ ਨੌਗੱਜਾ ਦੇ ਕਿਸਾਨ ਦਾ ਅਣਪਛਾਤਿਆਂ ਵਲੋਂ ਬੇਰਹਿਮੀ ਨਾਲ ਕਤਲ

Tuesday, Jan 19, 2021 - 04:44 PM (IST)

ਭੋਗਪੁਰ (ਰਜੇਸ਼ ਸੂਰੀ): ਐਸ.ਐਸ.ਪੀ. ਜਲੰਧਰ ਦਿਹਾਤੀ ਦੇ ਖੇਤਰਾਂ ਵਿਚ ਹੱਤਿਆਵਾਂ ਦਾ ਸਿਲਸਿਲਾ ਖੇਤਰ ‘ਚ ਕਤਲਾਂ  ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸੋਮਵਾਰ ਥਾਣਾ ਫਿਲੌਰ ਦੇ ਇਲਾਕੇ ਵਿੱਚ ਹੋਏ ਕਤਲ ਤੋਂ ਬਾਅਦ ਸੋਮਵਾਰ ਦੇਰ ਸ਼ਾਮ  ਥਾਣਾ ਕਰਤਾਰਪੁਰ ਦੇ ਪਿੰਡ ਨੌਗੱਜਾ ਵਿਚ ਇਕ ਕਿਸਾਨ ਦਾ ਕਤਲ ਹੋਣ ਦੀ ਖ਼ਬਰ ਹੈ। ਬੀਤੀ ਰਾਤ ਪਿੰਡ ਨੌਗੱਜਾ ਵਿਖੇ ਬਜ਼ੁਰਗ ਕਿਸਾਨ ਜੋ ਕਿ ਆਪਣੇ ਖੇਤਾਂ ਵਿੱਚ ਪੱਠੇ ਲੈਣ ਗਿਆ ਸੀ, ਅਣਪਛਾਤੇ ਕਾਤਲਾਂ ਵੱਲੋਂ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।ਬੁਰੀ ਤਰ੍ਹਾਂ ਖੂਨ ਨਾਲ ਲੱਥਪੱਥ ਮ੍ਰਿਤਕ ਦੀ ਲਾਸ਼ ਖੇਤਾਂ ਵਿਚੋਂ ਪੁਲਸ ਨੇ ਬਰਾਮਦ ਕੀਤੀ ਹੈ।ਬਜ਼ੁਰਗ ਕਿਸਾਨ ਦਾ ਬੇਰਹਿਮੀ ਨਾਲ ਕਤਲ ਕਰਨ ਕਰਕੇ ਇਲਾਕੇ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  ਦੁਬਈ ’ਚ ਰੋਜ਼ੀ-ਰੋਟੀ ਕਮਾਉਣ ਗਏ ਜੰਡਿਆਲਾ ਗੁਰੂ ਦੇ ਨੌਜਵਾਨ ਦੀ ਕਰੇਨ ’ਤੋਂ ਡਿੱਗਣ ਨਾਲ ਮੌਤ

PunjabKesari

ਭਗਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸੇਵਾ ਸਿੰਘ (72) ਪਸ਼ੂਆਂ ਲਈ ਚਾਰਾ ਲੈਣ ਲਈ ਖੇਤਾਂ ਵੱਲ ਗਿਆ ਸੀ। ਜਦੋਂ ਉਹ ਦੇਰ ਰਾਤ ਤਕ ਘਰ ਵਾਪਸ ਨਹੀਂ ਆਇਆ ਤਾਂ ਘਰਵਾਲੇ ਉਸ ਦੀ ਤਲਾਸ਼ ਕਰਨ ਗਏ। ਕਾਫੀ ਭਾਲ ਕਰਨ ਤੋਂ ਬਾਅਦ ਜਦੋਂ ਉਹ ਨਹੀਂ ਮਿਲੇ। ਆਲੇ-ਦੁਆਲੇ ਦੇ ਲੋਕਾਂ ਤੇ ਰਿਸ਼ਤੇਦਾਰਾਂ ਦੇ ਘਰ ਵੀ ਪਤਾ ਕੀਤਾ ਪਰ ਉਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਥੱਕ ਹਾਰ ਕਰ ਕੇ ਪਰਿਵਾਰ ਦੇ ਕੁਝ ਲੋਕ ਖੇਤਾਂ ‘ਚ ਲੱਭਣ ਪਹੁੰਚੇ ਤਾਂ ਉਹ ਲਾਸ਼ ਦੇਖ ਕੇ ਹੈਰਾਨ ਰਹਿ ਗਏ। ਸੇਵਾ ਦੀ ਲਾਸ਼ ਖ਼ੂਨ ਨਾਲ ਭਰੀ ਲਾਸ਼ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਮੌਕੇ ‘ਤੇ ਐਸ.ਪੀ.ਡੀ. ਮਨਪ੍ਰੀਤ ਸਿੰਘ ਢਿੱਲੋਂ, ਡੀ ਐਸ.ਪੀ. ਸੁਖਪਾਲ ਸਿੰਘ ਕਰਤਾਰਪੁਰ, ਐਸ.ਐਚ.ਓ. ਰਾਜੀਵ ਕੁਮਾਰ ਕਰਤਾਰਪੁਰ, ਐੱਸ.ਆਈ. ਹਰਦੀਪ ਸਿੰਘ ਕਿਸ਼ਨਗੜ੍ਹ ਚੌਕੀ ਇੰਚਾਰਜ ਵੱਲੋਂ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਜਲੰਧਰ ਸਿਵਲ ਹਸਪਤਲ ਭੇਜ ਦਿੱਤਾ ਗਿਆ ਹੈ। ਪੁਲਸ ਵੱਖ-ਵੱਖ ਐਂਗਲ ਤੋਂ ਹੱਤਿਆ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਅੰਦੋਲਨ ਤੋਂ ਘਰ ਵਾਪਸ ਪਰਤੇ ਕਿਸਾਨ ਤੀਰਥ ਸਿੰਘ ਨੇ ਤੋੜਿਆ ਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Shyna

Content Editor

Related News