ਖੇਤਾਂ 'ਚ ਕੰਮ ਕਰ ਰਹੇ ਪਿੰਡ ਮੱਤੜ ਹਿਠਾੜ ਦੇ ਨੌਜਵਾਨ ਦੀ ਸੱਪ ਲੜਨ ਨਾਲ ਮੌਤ
Thursday, Jul 29, 2021 - 10:35 AM (IST)

ਗੁਰੂਹਰਸਹਾਏ (ਸੁਨੀਲ ਵਿੱਕੀ): ਪਿੰਡ ਮੱਤੜ ਹਿਠਾੜ ਨਿਵਾਸੀ ਇਕ ਨੌਜਵਾਨ ਦੀ ਖੇਤਾਂ ਵਿਚ ਕੰਮ ਕਰਦੇ ਸਮੇਂ ਸੱਪ ਲੜਨ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਅਮਰਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਬੀਤੇ ਦਿਨ ਆਪਣੇ ਖੇਤ ਝੋਨੇ ਵਿਚੋਂ ਤ ਕੱਖ਼ ਕੱਢ ਰਿਹਾ ਸੀ ਤਾਂ ਉਸ ਨੂੰ ਸੱਪ ਨੇ ਕੱਟ ਲਿਆ।
ਇਹ ਵੀ ਪੜ੍ਹੋ : 8 ਮਹੀਨੇ ਦੀ ਗਰਭਵਤੀ ਨੂੰ ਪਹਿਲਾਂ ਪਤੀ ਤੇ ਫ਼ਿਰ ਪ੍ਰੇਮੀ ਨੇ ਦਿੱਤਾ ਧੋਖਾ, ਸੜਕਾਂ ’ਤੇ ਰਾਤਾਂ ਕੱਟਣ ਲਈ ਮਜ਼ਬੂਰ
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕਿਸੇ ਵਿਅਕਤੀ ਨੇ ਫੋਨ ਕਰਕੇ ਪਰਿਵਾਰ ਨੂੰ ਸੂਚਿਤ ਕੀਤਾ ਕਿ ਅਮਰਜੀਤ ਜ਼ਮੀਨ ’ਤੇ ਬੇਹੋਸ਼ ਪਿਆ ਹੈ ਤੇ ਬੜੀ ਮੁਸ਼ਕਿਲ ਨਾਲ ਸਾਹ ਲੈ ਰਿਹਾ ਹੈ ਤੇ ਉਨ੍ਹਾਂ ਨੇ ਜਲਦੀ ਨਾਲ ਪਹੁੰਚ ਕੇ ਅਮਰਜੀਤ ਸਿੰਘ ਨੂੰ ਚੁੱਕਿਆ ਤੇ ਗੁਰੂਹਰਸਹਾਏ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿੱਥੇ ਅਮਰਜੀਤ ਸਿੰਘ ਨੇ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਵਿਆਹੁਤਾ ਸੀ ਤੇ ਆਪਣੇ ਪਿੱਛੇ ਇਕ ਸਾਲ ਦਾ ਬੱਚਾ ਛੱਡ ਗਿਆ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪਿੰਡ ਵਿਚ ਸੋਗ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ’ਚ ਮਾਂ-ਧੀ ਦੀ ਗਈ ਸੀ ਜਾਨ, ਇਕਲੌਤੇ ਪਰਿਵਾਰਕ ਮੈਂਬਰ ਦੇ ਵਿਦੇਸ਼ੋਂ ਪਰਤਣ 'ਤੇ ਹੋਵੇਗਾ ਸਸਕਾਰ