ਤੇਜ਼ ਰਫ਼ਤਾਰ ਕਾਰ ਦਾ ਕਹਿਰ! 4 ਲੋਕਾਂ ਨੂੰ ਲਿਆ ਦਰੜਿਆ, 1 ਨੇ ਮੌਕੇ ''ਤੇ ਹੀ ਤੋੜਿਆ ਦਮ

Saturday, Nov 02, 2024 - 01:37 PM (IST)

ਤੇਜ਼ ਰਫ਼ਤਾਰ ਕਾਰ ਦਾ ਕਹਿਰ! 4 ਲੋਕਾਂ ਨੂੰ ਲਿਆ ਦਰੜਿਆ, 1 ਨੇ ਮੌਕੇ ''ਤੇ ਹੀ ਤੋੜਿਆ ਦਮ

ਬਰਨਾਲਾ (ਵਿਵੇਕ ਸਿੰਧਵਾਨੀ)- ਬਰਨਾਲਾ ’ਚ ਵਾਪਰੇ ਇਕ ਸੜਕ ਹਾਦਸੇ ’ਚ ਤੇਜ਼ ਰਫਤਾਰ ਕਾਰ ਨੇ ਚਾਰ ਲੋਕਾਂ ਨੂੰ ਕੁਚਲ ਦਿੱਤਾ, ਜਿਸ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਲੋਕ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਇਹ ਹਾਦਸਾ ਹੰਡਿਆਇਆ ਰੋਡ ’ਤੇ ਵਾਪਰਿਆ, ਜਿਥੇ ਇਕ ਬੇਕਾਬੂ ਤੇਜ਼ ਰਫ਼ਤਾਰ ਕਾਰ ਨੇ ਪੈਦਲ ਚੱਲ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਰਵੀ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਤਿੰਨ ਹੋਰ ਲੋਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਫ਼ਰੀਦਕੋਟ ਦੇ ਹਸਪਤਾਲ ਰੈਫਰ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ AP ਢਿੱਲੋਂ ਘਰ ਫ਼ਾਇਰਿੰਗ ਮਾਮਲੇ 'ਚ ਨਵਾਂ ਮੋੜ

ਮ੍ਰਿਤਕ ਦੀ ਪਛਾਣ 22 ਸਾਲਾ ਪ੍ਰਵਾਸੀ ਨੌਜਵਾਨ ਰਵੀ ਕੁਮਾਰ ਵਜੋਂ ਹੋਈ ਹੈ, ਜੋ ਆਪਣੇ ਪਿਤਾ ਦੇ ਨਾਲ ਦੀਵਾਲੀ ਦਾ ਸਾਮਾਨ ਖਰੀਦ ਕੇ ਘਰ ਵਾਪਸ ਆ ਰਿਹਾ ਸੀ। ਮ੍ਰਿਤਕ ਆਪਣੀਆਂ ਤਿੰਨ ਭੈਣਾਂ ਦਾ ਇਕੱਲਾ ਭਰਾ ਸੀ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਦੀਵਾਲੀ ਦੀਆਂ ਖੁਸ਼ੀਆਂ ’ਚ ਮਾਤਮ

ਇਸ ਹਾਦਸੇ ’ਚ ਮਾਰੇ ਗਏ ਨੌਜਵਾਨ ਦੇ ਪਿਤਾ ਜਗਦੀਸ਼ ਕੁਮਾਰ ਨੇ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕੱਲ ਮੈਂ ਅਤੇ ਮੇਰਾ ਪੁੱਤਰ ਦੀਵਾਲੀ ਦਾ ਸਾਮਾਨ ਖਰੀਦਣ ਤੋਂ ਬਾਅਦ ਘਰ ਵਾਪਸ ਆ ਰਹੇ ਸੀ। ਇਸੇ ਦੌਰਾਨ ਪਿੱਛੋਂ ਤੇਜ਼ ਰਫ਼ਤਾਰ ਕਾਰ ਆਈ, ਜਿਸ ਦਾ ਡਰਾਈਵਰ ਨਸ਼ੇ ’ਚ ਲੱਗਦਾ ਸੀ ਅਤੇ ਮੇਰੇ ਪੁੱਤਰ ਨੂੰ ਅਤੇ ਹੋਰ 3 ਲੋਕਾਂ ਨੂੰ ਕੁਚਲ ਦਿੱਤਾ। ਮੇਰੇ ਪੁੱਤਰ ਦੀ ਤਾਂ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਬਾਕੀ ਲੋਕ ਜ਼ਖ਼ਮੀ ਹੋ ਗਏ।

ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਦੀਵਾਲੀ ਮੌਕੇ ਲਿਆ ਗਿਆ ਅਹਿਮ ਫ਼ੈਸਲਾ

ਪੁਲਸ ਵੱਲੋਂ ਸਖਤ ਕਾਰਵਾਈ

ਥਾਣਾ ਸਦਰ ਬਰਨਾਲਾ ਦੇ ਐੱਸ.ਐੱਚ. ਓ. ਸ਼ੇਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਹੰਡਿਆਇਆ ਰੋਡ ’ਤੇ ਵਾਪਰੇ ਸੜਕ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਨੂੰ ਤੁਰੰਤ ਮੌਕੇ ’ਤੇ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਜਗਦੀਸ਼ ਕੁਮਾਰ, ਜੋ ਯੂ. ਪੀ. ਦੇ ਰਹਿਣ ਵਾਲੇ ਹਨ ਦੇ ਬਿਆਨ ’ਤੇ ਮੁਲਜ਼ਮ ਗਗਨਦੀਪ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਮਾਮਲੇ ’ਚ ਤੁਰੰਤ ਕਾਰਵਾਈ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News