ਤੇਜ਼ ਰਫਤਾਰ ਬਸ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

Tuesday, Oct 31, 2017 - 05:52 PM (IST)

ਤੇਜ਼ ਰਫਤਾਰ ਬਸ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

ਬਟਾਲਾ,ਅਲੀਵਾਲ (ਸੈਂਡੀ/ਸਾਹਿਲ/ਸ਼ਰਮਾ) - ਅਲੀਵਾਲ ਬਟਾਲਾ ਰੋਡ 'ਤੇ ਬਸ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਮਲਕੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਬੁਲੋਵਾਲ ਜੋ ਕਿ ਅਲੀਵਾਲ ਕਰਿਆਨੇ ਦੀ ਦੁਕਾਨ 'ਤੇ ਕੰਮ ਕਰਦਾ ਸੀ ਅਤੇ ਦੇਰ ਸ਼ਾਮ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕਿ ਅਲੀਵਾਲ ਤੋਂ ਆਪਣੇ ਪਿੰਡ ਨੂੰ ਆ ਰਿਹਾ ਸੀ, ਕਿ ਅਲੀਵਾਲ ਬਟਾਲਾ ਰੋਡ ਤੇ ਪੈਟਰੋਲ ਪੰਪ ਦੇ ਨਜ਼ਦੀਕ ਬਟਾਲਾ ਤੋਂ ਫਤਿਹਗੜ ਚੂੜੀਆਂ ਜਾ ਰਹੀ ਇਕ ਤੇਜ਼ ਰਫ਼ਤਾਰ ਪ੍ਰਾਈਵੇਟ ਕੰਪਨੀ ਦੀ ਬਸ ਨੇ ਇਸ ਨੂੰ ਆਪਣੀ ਲਪੇਟ 'ਚ ਲੈ ਲਿਆ। ਜਿਸ ਕਾਰਨ ਉਕਤ ਵਿਅਕਤੀ ਗੰਭੀਰ ਰੂਪ 'ਚ ਜਖ਼ਮੀ ਹੋ ਗਿਆ ਤੇ ਤੁਰੰਤ ਇਲਾਜ਼ ਲਈ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਇਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆ ਹੀ ਥਾਣਾ ਅਲੀਵਾਲ ਦੀ ਪੁਲਸ ਨੇ ਮੌਕੇ ਤੇ ਪਹੁੰਚ ਕੇ ਬਸ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਬਸ ਡਰਾਈਵਰ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News