ਤੇਜ਼ ਰਫਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਵਾਲ-ਵਾਲ ਬਚੇ ਸਵਾਰ

Monday, Jun 11, 2018 - 05:04 AM (IST)

ਪੰਚਕੂਲਾ :   ਸੈਕਟਰ-14 'ਚ ਐਤਵਾਰ ਨੂੰ ਇਕ ਤੇਜ਼ ਰਫਤਾਰ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਕਾਰ ਸਵਾਰ ਪਰਿਵਾਰ ਵਾਲ-ਵਾਲ ਬਚ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਰ ਚਾਲਕ ਰਵਿੰਦਰ ਨੇ ਦੱਸਿਆ ਕਿ ਸਵੇਰੇ 6 ਵਜੇ ਅਭੈਪੁਰ ਤੋਂ ਉਹ ਅਮਰਟੈਕਸ ਵੱਲ ਮੁੜਿਆ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਉਥੇ ਹੀ ਟਰੱਕ ਬੇਕਾਬੂ ਹੋ ਕੇ ਸੜਕ ਦੇ ਦੂਸਰੇ ਪਾਸੇ ਰੁੱਖ ਨਾਲ ਜਾ ਟਕਰਾਇਆ। 


Related News