ਪੰਜਾਬ 'ਚ ਪੋਕਸੋ ਮਾਮਲਿਆਂ ਲਈ ਬਣਨਗੀਆਂ ਫਾਸਟ ਟ੍ਰੈਕ ਅਦਾਲਤਾਂ, ਕੈਬਨਿਟ ਨੇ ਦਿੱਤੀ ਮਨਜ਼ੂਰੀ
Saturday, Mar 09, 2024 - 12:45 PM (IST)
ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁਕੰਮਲ ਹੋ ਗਈ ਹੈ। ਇਸ ਮੀਟਿੰਗ ਵਿਚ ਕਈ ਵੱਡੇ ਫ਼ੈਸਲੇ ਲਏ ਗਏ ਹਨ। ਕੈਬਨਿਟ ਵੱਲੋਂ ਪੋਕਸੋ ਮਾਮਲਿਆਂ ਨੂੰ ਲੈ ਕੇ ਫਾਸਟ ਟ੍ਰੈਕ ਅਦਾਲਤਾਂ ਬਣਾਉਣ ਦਾ ਫ਼ੈਸਲਾ ਕੀਤਾ ਹੈ। ਤਰਨਤਾਰਨ ਅਤੇ ਸੰਗਰੂਰ ਵਿਚ ਫਾਸਟ ਟ੍ਰੈਕ ਅਦਾਲਤਾਂ ਬਣਾਈਆਂ ਜਾਣਗੀਆਂ। ਇਨ੍ਹਾਂ ਅਦਾਲਤਾਂ ਵਿਚ ਅਮਲੇ ਦੀ ਤਾਇਨਾਤੀ ਲਈ 20 ਅਸਾਮੀਆਂ ਦੀ ਰਚਨਾ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ ਅਦਾਲਤਾਂ ਵਿਚ 3842 ਸਥਾਈ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਇਨ੍ਹਾਂ ਮੁਲਾਜ਼ਮਾਂ ਨੂੰ ਹਰ ਸਾਲ ਐਕਸਟੈਂਸ਼ਨ ਨਹੀਂ ਲੈਣੀ ਪਵੇਗੀ।
ਇਹ ਖ਼ਬਰ ਵੀ ਪੜ੍ਹੋ - ਡਿਬਰੂਗੜ੍ਹ ਜੇਲ੍ਹ ਦਾ ਜੇਲਰ ਗ੍ਰਿਫ਼ਤਾਰ, ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲੇ 'ਚ ਹੋਈ ਕਾਰਵਾਈ
ਦੱਸ ਦਈਏ ਕਿ ਇਹ ਮੀਟਿੰਗ ਤਕਰੀਬਨ 45 ਮਿੰਟ ਤਕ ਚੱਲੀ। ਕੁੱਝ ਹੀ ਦੇਰ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪ੍ਰੈੱਸ ਕਾਨਫ਼ਰੰਸ ਕਰਨ ਜਾ ਰਹੇ ਨੇ। ਉਹ ਇਸ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਨਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8