ਬਿਜਲੀ ਚੋਰੀ ਫੜ੍ਹਨ ਆਈ ਟੀਮ ''ਤੇ ਜਾਨਲੇਵਾ ਹਮਲਾ, 3 ਖ਼ਿਲਾਫ਼ ਮਾਮਲਾ ਦਰਜ
Thursday, May 19, 2022 - 05:03 PM (IST)

ਤਪਾ ਮੰਡੀ(ਸ਼ਾਮ,ਗਰਗ): ਬਿਜਲੀ ਚੋਰੀ ਫੜਨ ਗਏ ਅਣਪਛਾਤੇ ਵਿਅਕਤੀਆਂ ਨੇ ਪਾਵਰਕਾਮ ਦੀ ਟੀਮ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਜਿਸ ‘ਚ ਜੇ.ਈ ਵਿਕਰਾਂਤ ਸ਼ਾਹ ਦੇ ਗੂੰਝੀਆਂ ਸੱਟਾਂ ਲੱਗਣ ਕਾਰਨ ਸਿਵਲ ਹਸਪਤਾਲ ਤਪਾ 'ਚ ਦਾਖ਼ਲ ਕਰਵਾਏ ਜਾਣ ਬਾਰੇ ਜਾਣਕਾਰੀ ਮਿਲੀ ਹੈ। ਹਸਪਤਾਲ ਤਪਾ ‘ਚ ਜੇਰੇ ਇਲਾਜ ਜੂਨੀਅਰ ਇੰਜੀਨੀਅਰ ਪਾਵਰਕਾਮ ਵਿਕਰਾਂਤ ਸ਼ਾਹ ਨੇ ਦੱਸਿਆ ਕਿ ਉਚ-ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਐੱਸ.ਡੀ.ਓ ਸੁਖਪਾਲ ਸਿੰਘ ਦੀ ਅਗਵਾਈ ਵਾਲੀ ਟੀਮ 'ਚ ਸ਼ਾਮਲ ਜੇ.ਈ ਵਿਕਰਾਂਤ ਸ਼ਾਹ,ਅੰਤਪਾਲ ਸਿੰਘ ਅਤੇ ਅਮਨਦੀਪ ਸਿੰਘ,ਲਾਈਨ ਮੈਨ ਜਸਵੀਰ ਸਿੰਘ,ਰਣਜੀਤ ਸਿੰਘ ਅਤੇ ਸੁਖਦੇਵ ਸਿੰਘ ਪਾਵਰਕਾਮ ਦੀ ਗੱਡੀ ‘ਚ ਸਵਾਰ ਹੋ ਕੇ ਸ਼ਹਿਣਾ ਦੀਆਂ ਕੌਠਿਆਂ 'ਚ ਬਿਜਲੀ ਚੋਰੀ ਦੀਆਂ ਕੁੰਡੀਆਂ ਫੜਨ ਜਾ ਰਹੇ ਸੀ ।
ਇਹ ਵੀ ਪੜ੍ਹੋ- ਜੇਲ੍ਹ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹੋ ਰਹੀ ਹੈ ਉੱਚ ਪੱਧਰੀ ਕਮੇਟੀ ਦੀ ਪਲੇਠੀ ਇਕੱਤਰਤਾ
ਇਸ ਦੌਰਾਨ ਪਾਵਰਕਾਮ ਦੀ ਟੀਮ ਨੂੰ ਘਰਾਂ ਵਾਲਿਆਂ ਨੇ ਅੱਗੇ ਆ ਕੇ ਘੇਰ ਕੇ ਗਾਲੀ ਗਲੋਚ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਘਟਨਾਕ੍ਰਮ ਦੀ ਜਦੋਂ ਜੇ.ਈ. ਨੇ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਲੋਕਾਂ ਨੇ ਉਸ ਦੇ ਮੂੰਹ ਤੇ ਥੱਪੜ ਮਾਰੇ ਅਤੇ ਹੱਥ 'ਚ ਫੜੇ ਕੱਸੀਏ ਨਾਲ ਹਮਲਾ ਕਰਕੇ ਹੇਠਾਂ ਸੁੱਟ ਦਿੱਤਾ। ਇਸ ਤੋਂ ਬਾਅਦ ਬਾਕੀ ਮੁਲਾਜ਼ਮਾਂ ਵੱਲੋਂ ਜਖ਼ਮੀ ਨੂੰ ਸਿਵਲ ਹਸਪਤਾਲ ਤਪਾ 'ਚ ਭਰਤੀ ਕਰਵਾਇਆ ਗਿਆ। ਜਿਸ ਸੰਬੰਧੀ ਉਨ੍ਹਾਂ ਸਾਰੀ ਘਟਨਾ ਦੀ ਜਾਣਕਾਰੀ ਉਚ-ਅਧਿਕਾਰੀਆਂ ਨੂੰ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਪੁਲਸ ਨੇ ਹਮਲਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਨਾ ਕੀਤੀ ਤਾਂ ਉਨ੍ਹਾਂ ਦੀ ਯੂਨੀਅਨ ਸ਼ੰਘਰਸ਼ ਵਿੱਢਿਆਂ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਜੇ.ਈ ਵਿਕਰਾਂਤ ਸ਼ਾਹ ਨੇ ਕਿਹਾ ਕਿ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਰਕਾਰੀ ਕੰਮ ‘ਚ ਵਿਘਨ ਪਾਉਣਾ, ਘੇਰ ਕੇ ਜਾਨਲੇਵਾ ਹਮਲਾ ਕਰਨ ਕਾਰਨ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਭਾਈ ਰਾਜੋਆਣਾ ਤੋਂ ਇਲਾਵਾ ਬਾਕੀ ਸਿੰਘਾਂ ਦੀਆਂ ਰਿਹਾਈਆਂ ਬਾਦਲਾਂ ਦੇ ਏਜੰਡੇ ’ਤੇ ਨਹੀਂ : ਭੋਮਾ
ਡੀ.ਐੱਸ.ਪੀ ਤਪਾ ਗੁਰਵਿੰਦਰ ਸਿੰਘ ਨੇ ਕਿਹਾ ਕਿ ਮੱਖਣ ਸਿੰਘ ਪੁੱਤਰ ਅਜੈਬ ਸਿੰਘ,ਚਮਕੌਰ ਸਿੰਘ ਪੁੱਤਰ ਅਜੈਬ ਸਿੰਘ,ਨਿਕੂ ਸਿੰਘ ਦੇ ਖ਼ਿਲਾਫ਼ ਆਈ.ਪੀ.ਸੀ. ਦੀਆਂ ਧਾਰਾਵਾਂ 353,186,341,332,506,34 ਤਹਿਤ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਫੜ੍ਹਨ ਲਈ ਛਾਪਮਾਰੀ ਕੀਤੀ ਜਾ ਰਹੀ ਹੈ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।