ਫਤਿਹਜੰਗ ਬਾਜਵਾ ਦੀ ਪ੍ਰੈੱਸ ਕਾਨਫਰੰਸ, ਸਿੱਖਾਂ ਲਈ ਕੇਂਦਰ ਸਰਕਾਰ ਵੱਲੋਂ ਲਏ ਫ਼ੈਸਲਿਆਂ ਦੀ ਕੀਤੀ ਸ਼ਲਾਘਾ

Saturday, Apr 16, 2022 - 05:23 PM (IST)

ਫਤਿਹਜੰਗ ਬਾਜਵਾ ਦੀ ਪ੍ਰੈੱਸ ਕਾਨਫਰੰਸ, ਸਿੱਖਾਂ ਲਈ ਕੇਂਦਰ ਸਰਕਾਰ ਵੱਲੋਂ ਲਏ ਫ਼ੈਸਲਿਆਂ ਦੀ ਕੀਤੀ ਸ਼ਲਾਘਾ

ਚੰਡੀਗੜ੍ਹ (ਬਿਊਰੋ) - ਭਾਜਪਾ ਆਗੂ ਫਤਿਹਜੰਗ ਬਾਜਵਾ ਵਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ’ਚ ਫਤਿਹਜੰਗ ਬਾਜਵਾ ਨੇ ਵਿਸ਼ੇਸ਼ ਤੌਰ 'ਤੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਗਿਣਵਾਇਆ। ਉਨ੍ਹਾਂ ਨੇ ਮੋਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੇ ਬਾਰੇ ਜਾਣਕਾਰੀ ਦਿੱਤੀ। ਫਤਿਹਜੰਗ ਬਾਜਵਾ ਨੇ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨ ’ਚ ਰੱਖਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਬਣਵਾਇਆ। ਉਨ੍ਹਾਂ ਕਿਹਾ ਕਿ ਜਦੋਂ ਲਾਘਾ ਨਹੀਂ ਸੀ ਬਣਿਆ, ਉਦੋਂ ਅਸੀਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਹਮੇਸ਼ਾ ਅਰਦਾਸ ਕਰਦੇ ਹੁੰਦੇ ਸੀ ਕਿ ਸਾਨੂੰ ਉੱਥੇ ਜਾ ਕੇ ਮੱਥਾ ਟੇਕਣ ਦਾ ਮੌਕਾ ਮਿਲੇ।  

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

ਫਤਿਹਜੰਗ ਬਾਜਵਾ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਯਾਦ ’ਚ ਮੋਦੀ ਸਰਕਾਰ ਵਲੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਮਨਾਉਣ ਦਾ ਐਲਾਨ ਕੀਤਾ ਗਿਆ ਹੈ, ਜੋ ਸ਼ਲਾਘਾਯੋਗ ਹੈ। ਇਸ ਤੋਂ ਇਲਾਵਾ ਮੋਦੀ ਸਰਕਾਰ ਵਲੋਂ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਲਾਲ ਕਿਲ੍ਹੇ ’ਚ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਗੁਰੂ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਕੇਂਦਰ ਸਰਕਾਰ ਵਲੋਂ ਲਾਲ ਕਿਲ੍ਹੇ ’ਤੇ ਦੋ ਦਿਨਾਂ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ। 20 ਅਤੇ 21 ਅਪ੍ਰੈਲ, 2022 ਨੂੰ ਹੋਣ ਵਾਲੇ ਇਸ ਪ੍ਰੋਗਰਾਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਿਰਕਤ ਕਰਨਗੇ।

ਪੜ੍ਹੋ ਇਹ ਵੀ ਖ਼ਬਰ - ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਫਤਿਹਜੰਗ ਸਿੰਘ ਬਾਜਵਾ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ।


author

rajwinder kaur

Content Editor

Related News