PM ਮੋਦੀ ਦੀ ਸੁਰੱਖਿਆ ’ਚ ਕੁਤਾਹੀ ’ਤੇ ਫਤਿਹਜੰਗ ਬਾਜਵਾ ਦਾ ਵੱਡਾ ਬਿਆਨ, ਕਿਹਾ-ਕਾਂਗਰਸ ਨੇ ਰਚਿਆ ਸਾਰਾ ਘਟਨਾਕ੍ਰਮ
Friday, Jan 07, 2022 - 06:03 PM (IST)
ਚੰਡੀਗੜ੍ਹ (ਬਿਊਰੋ)-ਭਾਜਪਾ ਆਗੂ ਫਤਿਹਜੰਗ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਨੂੰ ਲੈ ਕੇ ਕਾਂਗਰਸ ’ਤੇ ਵੱਡਾ ਇਲਜ਼ਾਮ ਲਾਇਆ ਹੈ। ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਦਾ ਸਾਰਾ ਘਟਨਾਕ੍ਰਮ ਕਾਂਗਰਸ ਪਾਰਟੀ ਵੱਲੋਂ ਰਚਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਇਕ ਵਿਧਾਇਕ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਰੂਟ ਦੀ ਜਾਣਕਾਰੀ ਲੀਕ ਹੋਈ। ਇਸ ਮਗਰੋਂ ਪਿੰਡਾਂ ’ਚ ਗੁਰਦੁਆਰਾ ਸਾਹਿਬਾਨ ਤੋਂ ਅਨਾਊਂਸਮੈਂਟਸ ਕਰਵਾਈਆਂ ਗਈਆਂ ਕਿ ਪ੍ਰਧਾਨ ਮੰਤਰੀ ਮੋਦੀ ਕਿਹੜੇ ਰੂਟ ਰਾਹੀਂ ਆ ਰਹੇ ਹਨ। ਉਸੇ ਰੂਟ ’ਤੇ ਲੋਕਾਂ ਨੂੰ ਇਕੱਠੇ ਹੋਣ ਲਈ ਕਿਹਾ ਗਿਆ ਅਤੇ ਪ੍ਰਧਾਨ ਮੰਤਰੀ ਦਾ ਕਾਫਿਲਾ ਰੋਕਿਆ ਗਿਆ।
ਇਹ ਵੀ ਪੜ੍ਹੋ : ਯੂਥ ਕਾਂਗਰਸੀ ਆਗੂ ਦਿਨੇਸ਼ ਢੱਲ ਸਮੇਤ ਹੋਰ ਆਗੂਆਂ ਨੇ ਫੜਿਆ 'ਆਪ' ਦਾ ਪੱਲਾ, ਰਾਘਵ ਚੱਢਾ ਨੇ ਕੀਤਾ ਸੁਆਗਤ
ਉਨ੍ਹਾਂ ਕਿਹਾ ਕਿ ਇਸ ਸਾਰੇ ਘਟਨਾਕ੍ਰਮ ਨੂੰ ਲੈ ਕੇ ਹੋਮ ਮਨਿਸਟਰੀ ਸਾਰਾ ਰਿਕਾਰਡ ਇਕੱਠਾ ਕਰ ਰਹੀ ਹੈ ਤੇ ਜਾਂਚ ’ਚ ਸਭ ਕੁਝ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਣ ਲਈ ਸਾਰਾ ਘਟਨਾਕ੍ਰਮ ਰਚਿਆ ਕਿਉਂਕਿ ਉਹ ਫਿਰੋਜ਼ਪੁਰ ਦੀ ਭਾਜਪਾ ਰੈਲੀ ’ਚ ਬਹੁਤ ਵੱਡੇ ਐਲਾਨ ਕਰਨ ਵਾਲੇ ਸਨ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਲੋਕਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਕਿਉਂਕਿ ਪ੍ਰਧਾਨ ਮੰਤਰੀ ਨੇ 42 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟ ਪੰਜਾਬ ਵਾਸੀਆਂ ਨੂੰ ਦੇ ਕੇ ਜਾਣੇ ਸਨ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰ ਕੇ ਦੱਸੋ