ਸੂਏ ''ਚੋਂ ਮਿਲੀ 15 ਸਾਲ ਦੇ ਬੱਚੇ ਦੀ ਅਣਪਛਾਤੀ ਲਾਸ਼

Monday, Jul 20, 2020 - 11:04 AM (IST)

ਸੂਏ ''ਚੋਂ ਮਿਲੀ 15 ਸਾਲ ਦੇ ਬੱਚੇ ਦੀ ਅਣਪਛਾਤੀ ਲਾਸ਼

ਫਤਿਆਬਾਦ (ਕੰਵਲ) : ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੀ ਚੌਕੀ ਡੇਹਰਾ ਸਾਹਿਬ ਦੇ ਨਜ਼ਦੀਕੀ ਪਿੰਡ ਲੁਹਾਰ ਦੇ ਸੂਏ 'ਚੋਂ ਅਣਪਛਾਤੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਸ਼ਰਾਬ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪੁਲਸ ਹਿਰਾਸਤ 'ਚ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਬੱਚੇ ਦੀ ਉਮਰ 14 ਤੋਂ 15 ਸਾਲ ਦੇ ਕਰੀਬ ਹੈ ਅਤੇ ਉਸ ਨੇ ਕਾਲੀ ਟੀ-ਸ਼ਰਟ ਪਾਈ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਚੌਕੀ ਡੇਹਰਾ ਸਾਹਿਬ ਦੀ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮ੍ਰਿਤਕ ਦੀ ਪਹਿਚਾਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਕੁਝ ਦਿਨ ਪਹਿਲਾਂ ਡੇਹਰਾ ਸਾਹਿਬ ਦੇ ਵਸਨੀਕ ਪਰਿਵਾਰ ਦਾ ਬੱਚਾ ਵੀ ਭੇਦਭਰੇ ਹਲਾਤਾਂ 'ਚ ਗੁੰਮ ਹੋ ਗਿਆ ਸੀ ਤੇ ਪੁਲਸ ਵਲੋਂ ਉਕਤ ਪਰਿਵਾਰ ਨੂੰ ਲਾਸ਼ ਦੀ ਸ਼ਨਾਖਤ ਲਈ ਬੁਲਾਇਆ ਗਿਆ ਸੀ ਪਰ ਗੁੰਮਸ਼ੁਦਾ ਹੋਏ ਬੱਚੇ ਦੇ ਪਿਤਾ ਨੇ ਲਾਸ਼ ਦੀ ਸ਼ਨਾਖਤ ਕਰਨ ਤੋਂ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋਂ : ਪੁਲਸ ਮੁਲਾਜ਼ਮ ਦੀ ਕਰਤੂਤ: ਪਹਿਲਾਂ ਵਿਆਹ ਦਾ ਝਾਂਸਾ ਦੇ ਕੁੜੀ ਨੂੰ ਕੀਤਾ ਗਰਭਵਤੀ, ਫਿਰ ਕਰ ਦਿੱਤਾ ਕਾਰਾ


author

Baljeet Kaur

Content Editor

Related News