ਦੁਖਦ ਖ਼ਬਰ: ਚੰਗੇ ਭਵਿੱਖ ਲਈ ਕੈਨੇਡਾ ਗਏ ਮਾਪਿਆ ਦੇ ਇਕਲੌਤੇ ਪੁੱਤ ਦੀ ਹਾਦਸੇ ’ਚ ਮੌਤ

12/29/2020 9:24:35 AM

ਫਤਿਆਬਾਦ (ਕੰਵਲ): ਨੇੜਲੇ ਪਿੰਡ ਖੁਵਾਸਪੁਰ ਦੇ 26 ਸਾਲਾ ਨੌਜਵਾਨ ਦੀ ਕੈਨੇਡਾ ’ਚ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਮੌਤ ਦਾ ਕਾਰਣ ਕੰਮ ਵਾਲੀ ਜਗ੍ਹਾ ’ਤੇ ਹੋਇਆ ਹਾਦਸਾ ਦੱਸਿਆ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਰਤਕ ਦੇ ਪਿਤਾ ਸਾਬਕਾ ਫ਼ੌਜੀ ਸਕੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤ ਅੰਮਿ੍ਰਤਪਾਲ ਸਿੰਘ ਪਿਛਲੇ ਢੇਡ ਸਾਲਾਂ ਤੋਂ ਕੈਨੇਡਾ ਦੇ ਸ਼ਹਿਰ ਬਰੰਪਟਨ ਵਿਖੇ ਮਕੈਨੀਕਲ ਇੰਜੀਨੀਅਰਿੰਗ ’ਚ ਮਾਸਟਰ ਡਿਗਰੀ ਦੀ ਪੜ੍ਹਾਈ ਕਰ ਰਿਹਾ ਸੀ ਅਤੇ ਨਾਲ ਹੀ ਖਰਚਾ ਚਲਾਉਣ ਲਈ ਪਾਰਟ ਟਾਈਮ ਕੰਮ ਕਰਦਾ ਸੀ। ਬੀਤੇ ਦਿਨ ਕੰਮ ਵਾਲੀ ਜਗ੍ਹਾ ’ਤੇ ਹਾਦਸਾ ਵਾਪਰਨ ਨਾਲ ਉਸ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮੌਤ ਦੀ ਖ਼ਬਰ ਕਾਰਨ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ। ਸਕੱਤਰ ਸਿੰਘ ਨੇ ਦੱਸਿਆ ਕਿ 2 ਜਨਵਰੀ ਨੂੰ ਮਿ੍ਰਤਕ ਸਰੀਰ ਭਾਰਤ ਪਹੁੰਚਣ ਦੀ ਸੰਭਾਵਨਾ ਹੈ, ਜਿਸ ਦਾ ਖਵਾਸਪੁਰ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸਾਲ 2020 ’ਚ ਗੁਰੂ ਦੀ ਨਗਰੀ ਨੂੰ ਦੁੱਖ ਭਰੇ ਦਿਨ ਦੇਖਣ ਨੂੰ ਮਿਲੇ

ਇਸ ਮੌਕੇ ਮ੍ਰਿਤਕ ਦੇ ਪਿਤਾ ਸਾਬਕਾ ਫੌਜੀ ਸਕੱਤਰ ਸਿੰਘ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ’ਚ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ, ਕੰਵਲਜੀਤ ਸਿੰਘ ਸੰਧੂ, ਹਰਜੀਤ ਸਿੰਘ ਸੰਧੂ, ਸੁਖਬੀਰ ਸਿੰਘ ਸੰਧੂ, ਅੰਗਰੇਜ ਸਿੰਘ ਸੋਨੀ, ਕੁਲਵੰਤ ਸਿੰਘ, ਮਲਕੀਅਤ ਸਿੰਘ ਠੇਕੇਦਾਰ, ਗੁਰਪ੍ਰੀਤ ਸਿੰਘ ਨਿਰਾਲਾ, ਭੁਪਿੰਦਰ ਸਿੰਘ ਭਿੰਦਾ ਫ਼ਤਿਆਬਾਦ, ਦੀਪਕ ਚੋਪਡ਼ਾ, ਸੁਖਦੇਵ ਸਿੰਘ ਨੰਬਰਦਾਰ, ਜਗਰੂਪ ਸਿੰਘ ਸੰਧੂ, ਅਵਤਾਰ ਸਿੰਘ ਸੋਨੀ, ਬਲਦੇਵ ਸਿੰਘ ਟੈਂਟ ਵਾਲੇ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਸਿਆਸੀ ਦ੍ਰਿਸ਼ ਅਤੇ ਪ੍ਰਬੰਧਕੀ ਢਾਂਚੇ ਨੂੰ ਬਦਲੇਗਾ ਕਿਸਾਨ ਅੰਦੋਲਨ?

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 

Baljeet Kaur

This news is Content Editor Baljeet Kaur