ਫਤਿਹਗੜ੍ਹ ਸਾਹਿਬ ''ਚ ਕੋਰੋਨਾ ਦਾ ਕਹਿਰ : 12 ਹੋਰ ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ

Sunday, May 10, 2020 - 09:51 PM (IST)

ਫਤਿਹਗੜ੍ਹ ਸਾਹਿਬ ''ਚ ਕੋਰੋਨਾ ਦਾ ਕਹਿਰ : 12 ਹੋਰ ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ

ਫਤਿਹਗੜ੍ਹ ਸਾਹਿਬ,(ਬਿਪਨ) : ਜ਼ਿਲਾ ਫਤਿਹਗੜ੍ਹ ਸਾਹਿਬ 'ਚ ਕੋਰੋਨਾ ਦੀ ਦਹਿਸ਼ਤ ਹੋਰ ਵੱਧ ਗਈ ਹੈ ਕਿਉਂਕਿ ਅੱਜ ਹੀ ਜ਼ਿਲੇ 'ਚ 12 ਹੋਰ ਨਵੇਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਜ਼ਿਲਾ ਫਤਿਹਗੜ੍ਹ ਸਾਹਿਬ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜ਼ਿਲੇ 'ਚ ਅੱਜ ਦੇ ਹੀ ਦਿਨ ਕੁੱਲ 20 ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁਕੇ ਹਨ। ਦੱਸਣਯੋਗ ਹੈ ਕਿ ਅੱਜ ਬਾਅਦ ਦੁਪਹਿਰ ਜੋ ਰਿਪੋਰਟ ਆਈ ਸੀ, ਉਸ 'ਚ 8 ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਸਨ ਅਤੇ ਦੇਰ ਸ਼ਾਮ ਇਕ ਹੋਰ ਰਿਪੋਰਟ 'ਚ 12 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਨਾਲ ਅਜੇ ਤਕ ਦੀ ਜਾਣਕਾਰੀ ਮੁਤਾਬਕ ਖਮਾਣਾ ਦੀ ਇਕ ਮਹਿਲਾ ਡਾਕਟਰ ਤੇ 13 ਸਾਲਾ ਦਾ ਇਕ ਬੱਚਾ ਵੀ ਸ਼ਾਮਲ ਹੈ, ਜਿਨ੍ਹਾਂ ਦੇ ਬਾਅਦ ਜ਼ਿਲੇ 'ਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 48 ਹੋ ਗਈ ਹੈ।


author

Deepak Kumar

Content Editor

Related News