ਰਾਹਤ ਭਰੀ ਖ਼ਬਰ: ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ 7 ਹੋਰ ਵਿਅਕਤੀਆਂ ਨੇ ਦਿੱਤੀ ਕੋਰੋਨਾ ਨੂੰ ਮਾਤ

Wednesday, Jul 08, 2020 - 06:14 PM (IST)

ਰਾਹਤ ਭਰੀ ਖ਼ਬਰ: ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ 7 ਹੋਰ ਵਿਅਕਤੀਆਂ ਨੇ ਦਿੱਤੀ ਕੋਰੋਨਾ ਨੂੰ ਮਾਤ

ਫਤਿਹਗੜ੍ਹ ਸਾਹਿਬ (ਬਖਸ਼ੀ, ਜਗਦੇਵ, ਸੁਰੇਸ਼, ਮੱਗੋ): ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਕੋਰੋਨਾ ਪਾਜ਼ੇਟਿਵ ਪਾਏ ਗਏ 7 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਵਾਪਸ ਆਪਣੇ ਘਰ ਪਰਤ ਆਏ ਹਨ। ਇਨ੍ਹਾਂ ਵਿਅਕਤੀਆਂ ਦਾ ਪਿਛਲੇ ਦਿਨਾਂ ਤੋਂ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਇਲਾਜ ਚੱਲ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐੱਨ. ਕੇ. ਅਗਰਵਾਲ ਨੇ ਦੱਸਿਆ ਕਿ ਬੱਸੀ ਪਠਾਣਾਂ ਦੇ ਰਿਸ਼ੀ (47), ਪਿੰਡ ਪੋਲਾ ਦੇ ਸੰਦੀਪ ਕੁਮਾਰ (25), ਕਰਮਜੀਤ ਕੌਰ (40), ਪਿੰਡ ਬਧੌਛੀ ਦੀ ਜਸਵੰਤ ਕੌਰ (70), ਪਿੰਡ ਜਖਵਾਲੀ ਤੋਂ ਸੁਰਿੰਦਰ ਕੌਰ (40), ਪ੍ਰਭਜੋਤ ਕੌਰ (17) ਅਤੇ ਅਮਲੋਹ ਦੇ ਗੁਰਪ੍ਰੀਤ ਸਿੰਘ (38), ਕੋਰੋਨਾ ਨੂੰ ਹਰਾ ਕੇ ਆਪਣੇ ਘਰ ਵਾਪਸ ਆ ਗਏ ਹਨ।

ਇਹ ਵੀ ਪੜ੍ਹੋ:  ਪੇਕੇ ਗਈ ਪਤਨੀ ਨੇ ਵਾਪਿਸ ਆਉਣ ਤੋਂ ਕੀਤਾ ਇਨਕਾਰ ਤਾਂ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ 'ਤੇ ਫ਼ਤਿਹ ਪਾਉਣ ਲਈ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਅਧੀਨ ਜ਼ਿਲੇ 'ਚ ਹੁਣ ਤੱਕ ਕੋਰੋਨਾ ਦੇ ਕੁੱਲ 11350 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 10,660 ਸੈਂਪਲ ਨੈਗੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ 559 ਦੀ ਰਿਪੋਰਟ ਪੈਂਡਿੰਗ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ 'ਚ ਹੁਣ ਤੱਕ 131 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ, ਜਿਨ੍ਹਾਂ 'ਚੋਂ 114 ਵਿਅਕਤੀ ਇਲਾਜ ਉਪਰੰਤ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।


author

Shyna

Content Editor

Related News