ਫਤਿਹਗੜ੍ਹ ਸਾਹਿਬ ''ਚ ਕੋਰੋਨਾ ਦਾ ਕਹਿਰ ਜਾਰੀ, 2 ਮਰੀਜ਼ਾਂ ਦੀ ਮੌਤ 39 ਨਵੇਂ ਮਾਮਲਿਆਂ ਦੀ ਪੁਸ਼ਟੀ
Friday, Aug 28, 2020 - 03:55 PM (IST)

ਫਤਿਹਗੜ੍ਹ ਸਾਹਿਬ (ਜਗਦੇਵ, ਵਿਪਨ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਕ ਅੱਜ ਫਤਿਹਗੜ੍ਹ ਸਾਹਿਬ 'ਚ ਕੋਰੋਨਾ ਨਾਲ 2 ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦਕਿ 39 ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। 2 ਮਰੀਜ਼ਾਂ ਦੀ ਮੌਤ ਹੋ ਜਾਣ ਦੇ ਨਾਲ ਫਤਿਹਗੜ੍ਹ ਸਾਹਿਬ 'ਚ ਮਰਨ ਵਾਲਿਆਂ ਦੀ ਗਿਣਤੀ 23 ਹੋ ਗਈ ਹੈ। ਜੇਕਰ ਐਕਟਿਵ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਅੱਜ ਆਈ ਰਿਪੋਰਟ ਮੁਤਾਬਕ ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 266 ਹੋ ਗਈ ਹੈ, ਜਦਕਿ ਜ਼ਿਲ੍ਹੇ 'ਚ ਹੁਣ ਤੱਕ ਕੁੱਲ 1032 ਮਰੀਜ਼ ਪਾਜ਼ੇਟਿਵ ਆ ਚੁੱਕੇ ਹਨ। ਇਸ ਦੇ ਇਲਾਵਾ 743 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ ਅਤੇ 166 ਲੋਕਾਂ ਨੂੰ ਘਰਾਂ 'ਚ ਹੀ ਇਕਾਂਤਵਾਸ ਕੀਤਾ ਗਿਆ।
ਇਹ ਵੀ ਪੜ੍ਹੋ: ਗੁੰਡਾਗਰਦੀ ਦੀ ਇੰਤਹਾਅ: ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੀਤਾ ਜਬਰ-ਜ਼ਿਨਾਹ
ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਮਹਾਮਾਰੀ ਦੀ ਲਗਾਤਾਰ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ ਇਨਫੈਕਸ਼ਨ ਦੇ ਸਭ ਤੋਂ ਵੱਧ 77 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਰਾਹਤ ਭਰੀ ਖ਼ਬਰ ਇਹ ਰਹੀ ਕਿ ਇਸ ਦੌਰਾਨ 60 ਹਜ਼ਾਰ ਤੋਂ ਵੱਧ ਮਰੀਜ਼ ਠੀਕ ਵੀ ਹੋਏ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਕੋਰੋਨਾ ਇਨਫੈਕਸ਼ਨ ਦੇ ਰਿਕਾਰਡ 77,266 ਨਵੇਂ ਮਾਮਲਿਆਂ ਨਾਲ ਪੀੜਤਾਂ ਦਾ ਅੰਕੜਾ 33,87,501 ਹੋ ਗਿਆ। ਇਸ ਦੌਰਾਨ 60,177 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 25,83,948 ਹੋ ਗਈ ਹੈ।
ਇਹ ਵੀ ਪੜ੍ਹੋ: ਪਰਮਿੰਦਰ ਢੀਂਡਸਾ ਦੀ ਪਤਨੀ ਨੂੰ ਵੀ ਹੋਇਆ ਕੋਰੋਨਾ, ਪਿਓ-ਪੁੱਤ ਹੋਏ ਇਕਾਂਤਵਾਸ