ਵਿਆਹ ਤੋਂ ਪਰਤਦੇ ਸਮੇਂ ਵਾਪਰਿਆ ਹਾਦਸਾ, ਔਰਤ ਦੀ ਮੌਤ

Friday, Nov 01, 2019 - 01:38 PM (IST)

ਵਿਆਹ ਤੋਂ ਪਰਤਦੇ ਸਮੇਂ ਵਾਪਰਿਆ ਹਾਦਸਾ, ਔਰਤ ਦੀ ਮੌਤ

ਫਤਿਹਗੜ੍ਹ ਸਾਹਿਬ (ਵਿਪਨ)—ਫਤਿਹਗੜ੍ਹ ਸਾਹਿਬ 'ਚ ਪੈਂਦੇ ਪਿੰਡ ਪੰਜੋਲੀ ਕਲਾਂ ਵਿਖੇ ਸੜਕ ਹਾਦਸੇ ਦੌਰਾਨ ਇਕ ਔਰਤ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੇ ਪਤੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਤੇ ਉਨ੍ਹਾਂ ਦਾ ਪੁੱਤਰ ਮੋਟਰਸਾਈਕਲ 'ਤੇ ਪਿੰਡ ਪੋਪਨਾ ਵਿਖੇ ਵਿਆਹ ਤੋਂ ਵਾਪਸ ਆ ਰਹੇ ਸਨ, ਜਦੋਂ ਉਹ ਪੰਜੋਲੀ ਕਲਾਂ ਪਹੁੰਚੇ ਤਾਂ ਮੋਟਰਸਾਈਕਲ ਅੱਗੇ ਕੁੱਤਾ ਆ ਗਿਆ, ਜਿਸ ਕਰਕੇ ਉਸ ਦੀ ਪਤਨੀ ਨਵਦੀਪ ਕੌਰ ਅਤੇ ਪੁੱਤਰ ਅਮਰਿੰਦਰ ਸਿੰਘ (6) ਸੜਕ 'ਤੇ ਡਿੱਗ ਗਏ। ਨਵਦੀਪ ਕੌਰ ਦੇ ਜ਼ਿਆਦਾ ਸੱਟਾਂ  ਲੱਗਣ ਕਾਰਨ ਉਸ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਲਈ ਰੈਫਰ ਕਰ ਦਿੱਤਾ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਮੂਲੇਪੁਰ ਪੁਲਸ ਨੇ ਹਰਜਿੰਦਰ ਸਿੰਘ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਕੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।


author

Shyna

Content Editor

Related News