ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦਾ 12ਵਾਂ ਸਥਾਪਨਾ ਦਿਵਸ ਮਨਾਇਆ ਗਿਆ
Monday, Sep 02, 2019 - 04:13 PM (IST)

ਫਤਿਹਗੜ੍ਹ ਸਾਹਿਬ (ਜਗਦੇਵ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਚਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦਾ 12ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਤੇ ਯੂਨੀਵਰਸਿਟੀ ਕੈਂਪਸ ਦੇ ਗੁਰਦੁਆਰਾ ਭਵਨ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਗੁਰੂ ਘਰ ਦੇ ਹਜੂਰੀ ਰਾਗੀ ਸਿੰਘਾਂ ਵਲੋਂ ਕੀਰਤਨ ਵੀ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਦੁਨੀਆਂ ਵਿਚ ਇਕੋ-ਇਕ ਯੂਨੀਵਰਸਿਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਮ ਉਤੇ ਹੈ ਤੇ ਇਸ ਦਾ ਸਥਾਪਨਾ ਦਿਵਸ ਮਨਾਉਣਾ ਵੀ ਆਪਣੇ ਆਪ ਵਿਚ ਇਕ ਮਾਣ ਵਾਲੀ ਗੱਲ ਹੈ।
ਇਸ ਮੋਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦਾ 12ਵਾਂ ਸਥਾਪਨਾ ਦਿਵਸ ਮਨਾਉਣ ਮੌਕੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਯੂਨੀਵਰਸਿਟੀ ਨੂੰ ਮੋਹਰੀ ਸਫਾ ਵਿਚ ਲਿਆਂਦਾ ਜਾਵੇਗਾ।