ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਬਾਹਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਕੀਤਾ ਵਿਅਕਤੀ ਦਾ ਕਤਲ

Tuesday, Sep 13, 2022 - 06:31 PM (IST)

ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਬਾਹਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਕੀਤਾ ਵਿਅਕਤੀ ਦਾ ਕਤਲ

ਫਤਿਹਗੜ੍ਹ ਸਾਹਿਬ (ਜਗਦੇਵ) : ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਨੇੜੇ ਭੀਖ ਮੰਗਦੇ ਇਕ ਵਿਅਕਤੀ ਨੂੰ ਨਿਹੰਗ ਸਿੰਘ ਵਲੋਂ ਤੇਜ਼ਧਾਰ ਹਥਿਆਰ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਤੋਂ ਬਾਅਦ ਨਿਹੰਗ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ ਜਿਸ ਨੂੰ ਬਾਅਦ ਵਿਚ ਪੁਲਸ ਥਾਣਾ ਫਤਿਹਗੜ੍ਹ ਸਾਹਿਬ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਥਾਣਾ ਫਤਿਹਗੜ੍ਹ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਡੀ. ਐੱਸ. ਪੀ. ਫਤਿਹਗੜ੍ਹ ਸਾਹਿਬ ਸੁਖਵੀਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਨੇੜੇ ਲੰਬੂ ਦਿੱਲੀ ਨਾਮਕ ਵਿਅਕਤੀ ਜੋ ਗੁਰਦੁਆਰਾ ਸਾਹਿਬ ਨੇੜੇ ਭੀਖ ਮੰਗਦਾ ਸੀ, ਨੂੰ ਨਹਿੰਗ ਸਿੰਘ ਦੀਪ ਸਿੰਘ ਉਰਫ ਦੀਪੂ ਵਾਸੀ ਪਿੰਡ ਬਾਜਪੁਰ ਜ਼ਿਲ੍ਹਾ ਉੱਧਮ ਨਗਰ (ਉਤਰਾਖੰਡ) ਨੇ ਕਿਰਚ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਨਿਹੰਗ ਸਿੰਘ ਅਤੇ ਭਿਖਾਰੀ ਵਿਚਾਲੇ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ, ਇਹ ਤਕਰਾਰ ਇੰਨੀ ਵੱਧ ਗਈ ਕਿ ਨਿਹੰਗ ਸਿੰਘ ਨੇ ਕਿਰਚਾਂ ਮਾਰ ਮਾਰ ਕੇ ਉਕਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ। 

ਇਹ ਵੀ ਪੜ੍ਹੋ : ‘ਆਪ’ ਦਾ ਭਾਜਪਾ ’ਤੇ ਸਨਸਨੀਖੇਜ਼ ਦੋਸ਼, ਪੰਜਾਬ ’ਚ ਸਰਕਾਰ ਸਿੱਟਣ ਲਈ ਚਲਾਇਆ ਜਾ ਰਿਹਾ ‘ਆਪ੍ਰੇਸ਼ਨ ਲੋਟਸ’

ਕਿਰਚ ਲੱਗਣ ਕਾਰਣ ਲੰਬੂ ਦਿੱਲੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਿਸ ਨੂੰ ਇੰਸਪੈਕਟਰ ਮਨਪ੍ਰੀਤ ਸਿੰਘ ਮੁੱਖ ਥਾਣਾ ਅਫਸਰ ਫ਼ਤਹਿਗੜ੍ਹ ਸਾਹਿਬ ਨੇ ਕਥਿਤ ਆਰੋਪੀ ਦੀ ਭਾਲ ਕਰਕੇ 8 ਘੰਟਿਆਂ ਦੇ ਅੰਦਰ ਦੋਸ਼ੀ ਨੂੰ ਲੱਭ ਕੇ ਗ੍ਰਿਫਤਾਰ ਕਰ ਲਿਆ ਤੇ ਕਥਿਤ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕਰਕੇ 02 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਅਮਰੀਕਾ ਦੇ ਸੁਫ਼ਨੇ ਵਿਖਾ ਚਾਰ ਕੁੜੀਆਂ ਨਾਲ ਕੀਤੇ ਵਿਆਹ, ਹੈਰਾਨ ਕਰਨ ਵਾਲੀ ਹੈ ਜਲੰਧਰ ਦੇ ਇਸ ਲਾੜੇ ਦੀ ਕਰਤੂਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
 


author

Gurminder Singh

Content Editor

Related News