ਆਖਰੀ ਦਿਨ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਦੇ ਦਰਸ਼ਨ ਕਰਕੇ ਨਿਹਾਲ ਹੋਈ ਸੰਗਤ
Saturday, Dec 28, 2019 - 10:50 AM (IST)
ਫਤਿਹਗੜ੍ਹ ਸਾਹਿਬ (ਜਗਦੇਵ)—ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਦੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅੱਜ ਸ਼ਹੀਦੀ ਜੋੜ ਮੇਲ ਦੇ ਤੀਜੇ ਦਿਨ ਸ਼ਹੀਦੀ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਤੀਜੇ ਤੇ ਅੰਤਿਮ ਦਿਨ ਸੰਗਤਾਂ ਵੱਡੀ ਗਿਣਤੀ ’ਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਗਰ ਕੀਰਤਨ ’ਚ ਸ਼ਮੂਲੀਅਤ ਕਰਨ ਲਈ ਤੜਕਸਾਰ ਤੋਂ ਹੀ ਪਹੁੰਚ ਰਹੀਆਂ ਹਨ।
ਗੁਰਪੁਰਬ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਆਏ। ਜਾਣਕਾਰੀ ਮੁਤਾਬਕ ਇਹ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਜਾ ਕੇ ਸਮਾਪਤ ਹੋਵੇਗਾ, ਜਿੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਂ ਸੰਦੇਸ਼ ਦੇਣਗੇ।