ਫਤਿਹਗੜ੍ਹ ਸਾਹਿਬ ''ਚ ਕੋਰੋਨਾ ਦੇ 31 ਨਵੇਂ ਕੇਸ ਆਏ ਸਾਹਮਣੇ

Wednesday, Oct 21, 2020 - 10:50 PM (IST)

ਫਤਿਹਗੜ੍ਹ ਸਾਹਿਬ,(ਜਗਦੇਵ)- ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਕੋਰੋਨਾ ਪਾਜ਼ੇਟਿਵ ਕੇਸਾਂ ਦੇ ਅੰਕੜਿਆਂ ਵਿਚ ਪਹਿਲਾਂ ਨਾਲੋਂ ਕਮੀ ਦੇਖਣ ਨੂੰ ਮਿਲ ਰਹੀ ਹੈ, ਉੱਥੇ ਹੀ ਅੱਜ ਜ਼ਿਲੇ ਵਿਚ ਕੋਰੋਨਾ ਦੇ ਕੇਵਲ 31 ਪਾਜ਼ੇਟਿਵ ਕੇਸ ਹੋਰ ਸਾਹਮਣੇ ਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੁਰਿੰਦਰ ਸਿੰਘ, ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਅੱਜ ਨਵੇਂ 31 ਕੇਸ ਜ਼ਿਲਾ ਫ਼ਤਹਿਗੜ੍ਹ ਸਾਹਿਬ ਦੀਆਂ ਵੱਖ-ਵੱਖ ਥਾਵਾਂ ਤੋਂ ਹੋਰ ਸਾਹਮਣੇ ਆਉਣ ਨਾਲ ਜ਼ਿਲੇ ਵਿਚ ਕੁੱਲ ਕਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 2120 ’ਤੇ ਪਹੁੰਚ ਗਿਆ ਹੈ।

ਹੁਣ ਤੱਕ ਜ਼ਿਲਾ ਵਿਚ ਹੋਏ ਕੁੱਲ ਟੈਸਟ- 47506

ਨੈਗੇਟਿਵ 45227

ਰਿਪੋਰਟ ਬਾਕੀ 258

ਕੁੱਲ ਪਾਜ਼ੇਟਿਵ ਕੇਸ 2120

ਐਕਟਿਵ ਕੇਸ 74

ਠੀਕ ਹੋਏ ਮਰੀਜ਼ 1947

ਅੱਜ ਲਏ ਨਵੇਂ ਸੈਂਪਲ 461

ਦਰਜ ਮੌਤਾਂ ਦਾ ਆਂਕੜਾ 99

ਉਨ੍ਹਾਂ ਦੱਸਿਆ ਕਿ ਜੋ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਹਨ ਉਨ੍ਹਾਂ ਵਿਚੋਂ ਕਈ ਮਰੀਜ਼ ਠੀਕ ਹੋ ਕੇ ਆਪੋ-ਆਪਣੇ ਘਰਾਂ ਨੂੰ ਗਏ ਹਨ ਜਦਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਪਾਜ਼ੇਟਿਵ ਪਾਏ ਜਾਣ ਵਾਲੇ ਵਿਅਕਤੀਆਂ ਦੇ ਕਲੋਜ ਕੰਟੈਕਟਸ ਵਿਚੋਂ 461 ਹੋਰ ਨਵੇਂ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਪਾਜ਼ੇਟਿਵ ਕੇਸਾਂ ਦੇ ਅੰਕੜਿਆਂ ਨੂੰ ਦੇਖਦਿਆਂ ਜ਼ਿਲਾ ਨਿਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਕਿ ਉਨ੍ਹਾਂ ਦੇ ਪਿੰਡ ਅਤੇ ਸ਼ਹਿਰ ਵਾਰਡ ਜਾਂ ਘਰ ਦੇ ਨੇੜੇ ਕੋਈ ਵੀ ਵਿਅਕਤੀ, ਜੋ ਬਾਹਰਲੇ ਦੇਸ਼ ਜਾਂ ਸੂਬੇ ਤੋਂ ਆ ਕੇ ਰਹਿ ਰਿਹਾ ਹੋਵੇ ਤੇ ਉਸ ਨੇ ਕੋਰੋਨਾ ਟੈੱਸਟ ਨਹੀਂ ਕਰਵਾਏ ਹਨ, ਹੋਣ ਅਜਿਹੇ ਵਿਅਕਤੀ ਦੀ ਸੂਚਨਾ ਤੁਰੰਤ ਸਿਵਲ ਸਰਜਨ ਦਫ਼ਤਰ ਜਾਂ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਦਿੱਤੀ ਜਾਵੇ । ਡਾਕਟਰ ਅਗਰਵਾਲ ਨੇ ਕੋਰੋਨਾ ਨੂੰ ਮਾਤ ਦੇਣ ਲਈ ਲੋਕਾਂ ਤੋਂ ਅਪੀਲ ਕੀਤੀ ਹੈ ਕਿ ਉਹ ਸਿਹਤ ਵਿਭਾਗ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ । ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਵੱਲੋਂ ਕੋਰੋਨਾ ਪਾਜ਼ੇਟਿਵ ਪਾਏ ਜਾਣ ਵਾਲੇ ਵਿਅਕਤੀਆਂ ਦੇ ਕਲੋਜ਼ ਕੰਟੈਕਟਸ ਵਿੱਚੋਂ ਹੋਰ ਵਿਅਕਤੀਆਂ ਦੇ ਟੈਸਟ ਕੀਤੇ ਜਾ ਰਹੇ ਹਨ ।


Bharat Thapa

Content Editor

Related News