ਫਤਿਹਗੜ੍ਹ ਸਾਹਿਬ : ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਦੀ ਮੌਤ (ਵੀਡੀਓ)

12/02/2019 10:14:11 AM

ਫਤਿਹਗੜ੍ਹ ਸਾਹਿਬ (ਵਿਪਨ ਬੀਜਾ) : ਫਤਿਹਗੜ੍ਹ ਸਾਹਿਬ ਦੇ ਪਿੰਡ ਖਰੌੜੀ ਨੇੜੇ ਦੇਰ ਰਾਤ ਵਾਪਰੇ ਸੜਕ ਹਾਦਸੇ 'ਚ 2 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਮੋਟਰਸਾਈਕਲ 'ਤੇ ਸਵਾਰ 3 ਵਿਅਕਤੀ ਪਟਿਆਲਾ ਵੱਲ ਜਾ ਰਹੇ ਸਨ। ਜਿਵੇਂ ਹੀ ਉਹ ਖਰੌੜੀ ਪਿੰਡ ਕੋਲ ਪਹੁੰਚੇ ਤਾਂ ਪਿੱਛੋਂ ਸਰਹਿੰਦ ਤੋਂ ਪਟਿਆਲਾ ਵੱਲ ਜਾ ਰਹੀ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾਂ ਭਿਆਨਕ ਸੀ ਕਿ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਇਕ ਵਿਅਕਤੀ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ ਗਿਆ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਥਾਣਾ ਮੂਲੇਪੁਰ ਦੀ ਪੁਲਸ ਨੇ ਬੱਸ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਹੈ, ਜਦਕਿ ਬੱਸ ਦਾ ਡਰਾਇਵਰ ਫਰਾਰ ਦੱਸਿਆ ਜਾ ਰਿਹਾ ਹੈ, ਜਿਸ ਦੀ ਪੁਲਸ ਵਲੋਂ ਭਾਲ ਕੀਤੀ ਜਾ ਰਹੀ ਹੈ।

cherry

This news is Content Editor cherry