ਅਜ਼ਾਦੀ ਦਿਹਾੜੇ ਮੌਕੇ ਆਜ਼ਾਦੀ ਘੁਲਾਟੀਆਂ ਨੇ ਮੰਤਰੀ ਰੰਧਾਵਾ ਹੱਥੋਂ ਸਨਮਾਨ ਲੈਣ ਤੋਂ ਕੀਤਾ ਸਾਫ਼ ਇਨਕਾਰ
Sunday, Aug 15, 2021 - 03:49 PM (IST)
ਫਤਹਿਗੜ੍ਹ ਸਾਹਿਬ (ਜਗਦੇਵ) - ਫਤਹਿਗੜ੍ਹ ਸਾਹਿਬ ਵਿਖੇ ਮਨਾਏ ਜਾ ਰਹੇ ਸੁਤੰਤਰਤਾ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਪਹੁੰਚੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹੱਥੋਂ ਸੁਤੰਤਰਤਾ ਸੰਗਰਾਮੀਆਂ ਵੱਲੋਂ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ। ਸੁਤੰਤਰਤਾ ਸੰਗਰਾਮੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ 300 ਬਿਜਲੀ ਯੂਨਿਟ ਮੁਆਫ਼ ਕਰਨ ਦੇ ਨੋਟੀਫਿਕੇਸ਼ਨ ਹੋਣ ਦੇ ਬਾਵਜੂਦ ਵੀ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਉਹ ਇਹ ਸਨਮਾਨ ਪ੍ਰਾਪਤ ਨਹੀਂ ਕਰਨਗੇ।
ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ : ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੇ ਕਈ ਵੱਡੇ ਐਲਾਨ
ਸਥਾਨਕ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਨਮਾਨ ਪ੍ਰਾਪਤ ਕਰਨ ਵਾਲੇ ਵਿਅਕਤੀ ਨੂੰ ਅਕਾਲੀ ਦਲ ਨਾਲ ਜੋੜ ਕੇ ਇਹ ਸਨਮਾਨ ਪ੍ਰਾਪਤ ਨਾ ਕਰਨਾ ਜਿੱਥੇ ਮੰਦਭਾਗਾ ਕਰਾਰ ਦਿੱਤਾ, ਉਥੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿਹਾ ਕਿ ਜੋ ਸੁਤੰਤਰਤਾ ਸੰਗਰਾਮੀਆਂ ਦੀਆਂ ਮੰਗਾਂ ਹਨ, ਉਹ ਸਰਕਾਰ ਵੱਲੋਂ ਮੰਗ ਲਈਆਂ ਗਈਆਂ ਹਨ। ਇਸ ਦੌਰਾਨ ਪੱਤਰਕਾਰਾਂ ਵੱਲੋਂ ਬਿਜਲੀ ਦੇ ਤਿੱਨ ਸੌ ਯੂਨਿਟ ਮੰਗਾਂ ਲਾਗੂ ਨਾ ਹੋਣ ਦਾ ਮਾਮਲਾ ਜਦੋਂ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਗਿਆ ਤਾਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਕੇ ਇਹ ਮਾਮਲਾ ਵਿਚਾਰਿਆ ਜਾਵੇਗਾ ।
ਪੜ੍ਹੋ ਇਹ ਵੀ ਖ਼ਬਰ - ਰੇਲ ਯਾਤਰੀਆਂ ਲਈ ਖ਼ਾਸ ਖ਼ਬਰ : ਮੰਤਰਾਲਾ ਨੇ ਮਾਸਿਕ ਸੀਜ਼ਨ ਟਿਕਟ ਦੀ ਸਹੂਲਤ ਨੂੰ ਸ਼ੁਰੂ ਕਰਨ ਦਾ ਲਿਆ ਫ਼ੈਸਲਾ
ਉਧਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਸੁਤੰਤਰਤਾ ਸੰਗਰਾਮੀਆਂ ਨੂੰ ਸਥਾਨਕ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਿਸੇ ਇਕ ਪਾਰਟੀ ਨਾਲ ਜੋੜਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੁਤੰਤਰਤਾ ਸੰਗਰਾਮੀ ਸਭ ਦੇ ਸਾਂਝੇ ਹੁੰਦੇ ਹਨ। ਉਨ੍ਹਾਂ ਦੀਆਂ ਮੰਗਾਂ ਮੰਨਣਾ ਸਰਕਾਰਾਂ ਦਾ ਪਹਿਲਾ ਅਤੇ ਮੁੱਢਲਾ ਫਰਜ਼ ਹੈ ।
ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ : ਪੰਜਾਬ ’ਚ ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਰੋਜ਼ਾਨਾ 60,000 ਟੈਸਟ ਕਰਨ ਦੇ ਹੁਕਮ