ਫਤਿਹਗੜ੍ਹ ਸਾਹਿਬ ''ਚ ਕੋਰੋਨਾ ਕਾਰਨ ਹੋਈ ਦੂਜੀ ਮੌਤ
Thursday, Jul 09, 2020 - 06:14 PM (IST)
ਫਤਿਹਗੜ੍ਹ ਸਾਹਿਬ (ਜਗਦੇਵ,ਅਜੈ): ਪੰਜਾਬ 'ਚ ਜਿੱਥੇ ਕੋਰੋਨਾ ਵਾਇਰਸ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਮੌਤ ਦਰ 'ਚ ਵੀ ਦਿਨ-ਬ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਫਤਿਹਗੜ੍ਹ ਸਾਹਿਬ 'ਚ ਕੋਰੋਨਾ ਨਾਲ ਦੂਜੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐੱਨ.ਕੇ. ਅਗਰਵਾਲ ਨੇ ਦੱਸਿਆ ਕਿ ਮ੍ਰਿਤਕਾ ਖਮਾਣੋਂ ਦੇ ਪਿੰਡ ਭਾਂਬਰੀ ਨਾਲ ਸਬੰਧਿਤ 56 ਸਾਲਾ ਔਰਤ ਹੈ, ਜਿਸ ਦਾ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਮੰਡੀ ਗੋਬਿੰਦਗੜ੍ਹ 'ਚ 53 ਸਾਲਾ ਵਿਅਕਤੀ ਦੀ ਮੌਤ ਹੋਈ ਸੀ ।ਸਿਵਲ ਸਰਜਨ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ 'ਚ ਕੋਰੋਨਾ ਪੁਸ਼ਟੀ ਪਾਏ ਜਾਣ ਵਾਲੇ ਮਰੀਜ਼ ਦੀ ਮੌਤ ਹੋ ਜਾਣ ਤੋਂ ਬਾਅਦ ਉਸ ਦੇ ਕਲੋਜ ਕੰਟੈਕਟ 'ਚੋਂ ਲਏ ਗਏ ਸੈਂਪਲਾਂ ਵਿੱਚੋਂ ਤਿੰਨ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਜਦਕਿ ਦੋ ਪਾਜ਼ੇਟਿਵ ਕੇਸ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਕਰਮਚਾਰੀਆਂ ਵਿੱਚੋਂ ਪਾਏ ਗਏ ਹਨ।
ਇਹ ਵੀ ਪੜ੍ਹੋ: ਫ਼ਿਰੋਜ਼ਪੁਰ 'ਚ ਕੋਰੋਨਾ ਦੇ ਨਾਲ-ਨਾਲ ਡੇਂਗੂ ਦਾ ਕਹਿਰ, 58 ਡੇਂਗੂ ਮਰੀਜ਼ਾਂ ਦੀ ਹੋਈ ਪਛਾਣ
ਦੱਸਣਯੋਗ ਹੈ ਕਿ ਦੇਸ਼ 'ਚ ਕੋਵਿਡ-19 ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ 'ਚ ਵਾਇਰਸ ਦੇ ਸਭ ਤੋਂ ਵਧੇਰੇ 24,879 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 487 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲਾ ਵਲੋਂ ਵੀਰਵਾਰ ਭਾਵ ਅੱਜ ਜਾਰੀ ਅੰਕੜਿਆਂ ਮੁਤਾਬਕ ਦੇਸ਼ ਭਰ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,879 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ 7,67,296 ਹੋ ਗਈ ਹੈ। ਇਸ ਸਮੇਂ ਦੌਰਾਨ ਹੀ 487 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 21,129 ਹੋ ਗਿਆ ਹੈ। ਇਸ ਦੌਰਾਨ ਹਾਲਾਂਕਿ ਚੰਗੀ ਗੱਲ ਇਹ ਰਹੀ ਕਿ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਗਿਣਤੀ ਵਧੀ ਹੈ ਅਤੇ 19,547 ਰੋਗੀ ਸਿਹਤਯਾਬ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 4,76,378 ਲੋਕ ਰੋਗ ਮੁਕਤ ਹੋ ਚੁੱਕੇ ਹਨ।
ਇਹ ਵੀ ਪੜ੍ਹੋ: 58 ਸਾਲਾਂ ਦੇ ਹੋਏ ਸੁਖਬੀਰ ਬਾਦਲ, ਜਾਣੋ ਹੁਣ ਤੱਕ ਦਾ ਸਿਆਸੀ ਸਫ਼ਰ