ਨਹੀਂ ਰੁਕ ਰਹੀ ਕੋਰੋਨਾ ਦੀ ਰਫਤਾਰ, ਫਤਿਹਗੜ੍ਹ ਸਾਹਿਬ ’ਚ ਇਕ ਹੋਰ ਕੇਸ ਆਇਆ ਸਾਹਮਣੇ

05/07/2020 3:11:40 PM

ਫਤਿਹਗੜ੍ਹ ਸਾਹਿਬ (ਜਗਦੇਵ): ਕੋਰੋਨਾ ਮਹਾਮਾਰੀ ਕਾਰਨ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 'ਚ ਨਿਰੰਤਰ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਫਤਿਹਗੜ੍ਹ ਸਾਹਿਬ 'ਚ ਅੱਜ ਇਕ ਹੋਰ ਕੇਸ ਪਾਜ਼ੇਟਿਵ ਪਾਇਆ ਗਿਆ ਹੈ, ਜਿਸ ਨਾਲ ਜ਼ਿਲੇ 'ਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 19 ਹੋ ਗਈ ਹੈ। ਇਹ ਕੇਸ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਆਉਣ ਵਾਲੇ ਸ਼ਰਧਾਲੂ ਨਾਲ ਸਬੰਧਤ ਹੈ, ਜੋ ਕਿ ਫਤਿਹਗੜ੍ਹ ਸਾਹਿਬ ਦੀ ਮਾਤਾ ਗੁਜਰੀ ਸਰਾਂ ਫਤਿਹਗੜ੍ਹ ਸਾਹਿਬ 'ਚ ਸਿਹਤ ਵਿਭਾਗ ਵਲੋਂ ਏਕਾਂਤਵਾਸ ਕੀਤੇ ਹੋਏ ਹਨ।

ਇਸ ਸਬੰਧੀ ਫਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ.ਐੱਨ.ਕੇ. ਅਗਰਵਾਲ ਨੇ ਦੱਸਿਆ ਕਿ ਬੀਤੇ ਦਿਨੀਂ 150 ਸੈਂਪਲ ਲਏ ਗਏ ਸਨ, ਜਿਨ੍ਹਾਂ 'ਚੋਂ 80 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ਜਦਕਿ ਇਕ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਵਿਭਾਗ ਦਾ ਕਹਿਣਾ ਹੈ ਕਿ 19 ਕੇਸਾਂ ਦੇ ਬਾਵਜੂਦ ਜ਼ਿਲੇ 'ਚ ਕੋਰੋਨਾ ਦੀ ਸਥਿਤੀ ਕਾਫੀ ਹੱਦ ਤੱਕ ਕਾਬੂ 'ਚ ਹੈ।

Shyna

This news is Content Editor Shyna