ਪੰਜਾਬ ਦੇ ਇਸ ਹਲਕੇ ’ਚ ਨੌਜਵਾਨ ਕੁੜੀਆਂ ਵਲੋਂ ਡਾਂਸ ਕਰਕੇ ਕੀਤਾ ਜਾ ਰਿਹੈ ਚੋਣ ਪ੍ਰਚਾਰ, ਵੀਡੀਓ ਵਾਇਰਲ

Friday, Jan 21, 2022 - 05:08 PM (IST)

ਫਤਿਹਗੜ੍ਹ ਸਾਹਿਬ (ਵੈੱਬ ਡੈਸਕ) - ਪੰਜਾਬ ’ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ, ਜਿਸ ਤੋਂ ਬਾਅਦ ਸਾਰੀਆਂ ਪਾਰਟੀਆਂ ਨੇ ਆਪੋ ਆਪਣੇ ਉਮੀਦਵਾਰਾਂ ਦਾ ਐਲਾਨ ਕਾਫ਼ੀ ਹੱਦ ਤੱਕ ਕਰ ਦਿੱਤਾ ਹੈ। ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਖ-ਵੱਖ ਥਾਵਾਂ ’ਤੇ ਜਾ ਕੇ ਚੋਣ ਪ੍ਰਚਾਰ ਕਰ ਰਹੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ ’ਤੇ ਵੱਖਰੇ ਹੀ ਢੰਗ ਨਾਲ ਚੋਣ ਪ੍ਰਚਾਰ ਕਰਨ ਦੀ ਵੀਡੀਓ ਵਾਇਰਲ ਹੋ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ

ਮਿਲੀ ਜਾਣਕਾਰੀ ਅਨੁਸਾਰ ਵਾਇਰਲ ਹੋ ਰਹੀ ਵੀਡੀਓ ਪੰਜਾਬ ਦੇ ਫਤਿਹਗੜ੍ਹ ਸਾਹਿਬ ਦੀ ਹੈ। ਫਤਿਹਗੜ੍ਹ ਸਾਹਿਬ ਦੇ ਇਕ ਉਮੀਦਵਾਰ ਨੇ ਆਪਣੇ ਹਲਕੇ ’ਚ ਚੋਣ ਪ੍ਰਚਾਰ ਕਰਨ ਲਈ ਬਾਹਰੋ ਇਕ ਡਾਂਸ ਗਰੁੱਪ ਮੰਗਵਾਇਆ ਹੈ, ਜੋ ਅਨੋਖੇ ਅਤੇ ਅਜੀਬ ਤਰੀਕੇ ਨਾਲ ਨੱਚ ਕੇ ਪ੍ਰਚਾਰ ਕਰ ਰਿਹਾ ਹੈ। ਬਾਹਰੋ ਆਏ ਨੌਜਵਾਨ ਮੁੰਡੇ-ਕੁੜੀਆਂ ਫ਼ਤਿਹਗੜ੍ਹ ਸਾਹਿਬ ਦੀ ਹਰੇਕ ਗਲੀ, ਬਾਜ਼ਾਰ ’ਚ ਡਾਂਸ ਕਰਦੇ ਹੋਏ ਵਿਖਾਈ ਦੇ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਤੋਂ ਵੱਡੀ ਖ਼ਬਰ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਦੇ ਘਰ NIA ਨੇ ਮਾਰਿਆ ਛਾਪਾ

PunjabKesari

ਉਮੀਦਵਾਰ ਦੇ ਹੱਕ ’ਚ ਬਾਜ਼ਾਰਾਂ ’ਚ ਜਦੋਂ ਨੌਜਵਾਨ ਮੁੰਡੇ-ਕੁੜੀਆਂ ਡਾਂਸ ਕਰਕੇ ਚੋਣ ਪ੍ਰਚਾਰ ਕਰ ਰਹੇ ਸਨ ਤਾਂ ਕਈ ਦੁਕਾਨਦਾਰਾਂ ਨੇ ਇਸ ਗੱਲ ਦਾ ਵਿਰੋਧ ਕੀਤਾ। ਦੁਕਾਨਦਾਰਾਂ ਨੇ ਕਿਹਾ ਕਿ ਚੋਣਾਂ ’ਚ ਉਮੀਦਾਵਾਰ ਆਪਣਾ ਪ੍ਰਚਾਰ ਕਰਨ ਲਈ ਛੋਟੀ ਉਮਰ ਦੀਆਂ ਕੁੜੀਆਂ ਤੋਂ ਡਾਂਸ ਕਰਵਾ ਰਹੇ ਹਨ, ਜੋ ਗ਼ਲਤ ਹੈ। ਚੋਣ ਪ੍ਰਚਾਰ ਕਰਨ ਦੇ ਹੋਰ ਵੀ ਬਹੁਤ ਸਾਰੇ ਤਰੀਕੇ ਹਨ ਪਰ ਇਹ ਤਰੀਕਾ ਸਹੀ ਨਹੀਂ। 

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਗੈਂਗਵਾਰ ’ਚ ਗੈਂਗਸਟਰਾਂ ਨੇ ਕੀਤਾ ਵੱਡਾ ਖ਼ੁਲਾਸਾ: ਤਿੰਨ ਸ਼ਾਰਪ ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

PunjabKesari

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

PunjabKesari


rajwinder kaur

Content Editor

Related News