ਪੰਜਾਬ ਦੇ ਇਸ ਜ਼ਿਲ੍ਹੇ ''ਚ ਵਧਾ ''ਤੀ ਸੁਰੱਖਿਆ! 6 ਸੈਕਟਰਾਂ ''ਚ ਵੰਡਿਆ ਏਰੀਆ, 3,400 ਪੁਲਸ ਮੁਲਾਜ਼ਮ ਤਾਇਨਾਤ

Friday, Dec 26, 2025 - 11:24 AM (IST)

ਪੰਜਾਬ ਦੇ ਇਸ ਜ਼ਿਲ੍ਹੇ ''ਚ ਵਧਾ ''ਤੀ ਸੁਰੱਖਿਆ! 6 ਸੈਕਟਰਾਂ ''ਚ ਵੰਡਿਆ ਏਰੀਆ, 3,400 ਪੁਲਸ ਮੁਲਾਜ਼ਮ ਤਾਇਨਾਤ

ਸ੍ਰੀ ਫਤਿਹਗੜ੍ਹ ਸਾਹਿਬ/ਜਲੰਧਰ/ਚੰਡੀਗੜ੍ਹ (ਸੁਰੇਸ਼, ਜਗਦੇਵ, ਧਵਨ, ਅੰਕੁਰ)-ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿਚ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਸਾਲਾਨਾ ਸ਼ਹੀਦੀ ਸਮਾਗਮ ਦੇ ਮੱਦੇਨਜ਼ਰ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਪਵਿੱਤਰ ਅਸਥਾਨ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਧਾਰਮਿਕ ਸਮਾਗਮ ਦੇ ਸੁਰੱਖਿਅਤ ਅਤੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਬਹੁ-ਪੱਧਰੀ ਸੁਰੱਖਿਆ ਪ੍ਰਬੰਧਾਂ ਅਤੇ ਟ੍ਰੈਫਿਕ ਪ੍ਰਬੰਧਨ ਯੋਜਨਾ ਦਾ ਨਿੱਜੀ ਤੌਰ ’ਤੇ ਨਿਰੀਖਣ ਕੀਤਾ। ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਚੁੱਕੀ ਹੈ। 

ਇਹ ਵੀ ਪੜ੍ਹੋ: ਪਾਕਿ ਰੇਂਜਰਸ ਵੱਲੋਂ ਗ੍ਰਿਫ਼ਤਾਰ ਸ਼ਾਹਕੋਟ ਦੇ ਨੌਜਵਾਨ ਬਾਰੇ ਹੈਰਾਨੀਜਨਕ ਖ਼ੁਲਾਸੇ! ਅੱਤਵਾਦੀ ਰਿੰਦਾ ਦੇ ਪਿੰਡ...

PunjabKesari

ਇਸ ਮੌਕੇ ਡੀ. ਜੀ. ਪੀ. ਨੇ ਡੀ. ਆਈ. ਜੀ. ਰੋਪੜ ਰੇਂਜ ਨਾਨਕ ਸਿੰਘ ਅਤੇ ਐੱਸ. ਐੱਸ. ਪੀ. ਸ੍ਰੀ ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ ਦੇ ਨਾਲ ਮਿਲ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਧਾਰਮਿਕ ਸਮਾਗਮ ਸ਼ਾਂਤੀਪੂਰਨ ਤਰੀਕੇ ਨਾਲ ਸੰਪੰਨ ਹੋ ਸਕੇ। ਉਨ੍ਹਾਂ ਦੱਸਿਆ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ 6 ਸੈਕਟਰਾਂ ’ਚ ਵੰਡਿਆ ਗਿਆ ਹੈ ਅਤੇ ਪੂਰੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 6 ਐੱਸ. ਪੀ. ਰੈਂਕ ਦੇ ਅਤੇ 24 ਡੀ. ਐੱਸ. ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3400 ਤੋਂ ਵੱਧ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

PunjabKesari

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ 200 ਮੀਟਰ ਦੇ ਘੇਰੇ ਨੂੰ ਨੋ ਵ੍ਹੀਕਲ ਜ਼ੋਨ ਬਣਾਇਆ ਗਿਆ ਹੈ ਅਤੇ 22 ਪਾਰਕਿੰਗ ਸਥਾਨ ਨਿਰਧਾਰਤ ਕੀਤੇ ਗਏ ਹਨ। ਇਨ੍ਹਾਂ ਪਾਰਕਿੰਗ ਸਥਾਨਾਂ ਤੋਂ ਗੁਰਦੁਆਰਾ ਸਾਹਿਬ ਤੱਕ ਸੰਗਤ ਨੂੰ ਲਿਜਾਣ ਲਈ ਈ-ਰਿਕਸ਼ਾ, ਆਟੋ ਤੇ ਸ਼ਟਲ ਬੱਸ ਸੇਵਾ ਦਾ ਪ੍ਰਬੰਧ ਕੀਤਾ ਗਿਆ ਹੈ। ਨਿਰਵਿਘਨ ਟ੍ਰੈਫਿਕ ਪ੍ਰਬੰਧਨ ਦੀ ਸਹੂਲਤ ਲਈ ਪੰਜਾਬ ਪੁਲਸ ਵੱਲੋਂ ਗੂਗਲ ਦੇ ਸਹਿਯੋਗ ਨਾਲ ਪਾਰਕਿੰਗ ਸਥਾਨਾਂ ਦੀ ਰੀਅਲ-ਟਾਈਮ ਜੀਓ-ਟੈਗਿੰਗ ਕੀਤੀ ਗਈ ਹੈ ਤੇ ਰਣਨੀਤਕ ਸਥਾਨਾਂ ’ਤੇ ਦਿਸ਼ਾ-ਨਿਰਦੇਸ਼ ਵਾਲੇ ਸਾਈਨ ਬੋਰਡ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਇਕੱਠ ਦੀ ਨਿਰਵਿਘਨ ਆਵਾਜਾਈ, ਟ੍ਰੈਫਿਕ ਪ੍ਰਵਾਹ ਤੇ ਪਾਰਕਿੰਗ ਖੇਤਰਾਂ ਦੀ ਨਿਗਰਾਨੀ ਲਈ 6 ਡਰੋਨ ਅਤੇ ਲੱਗਭਗ 300 ਹਾਈਟੈੱਕ ਸੀ. ਸੀ. ਟੀ. ਵੀ. ਕੈਮਰੇ ਲਾਏ ਗਏ ਹਨ। ਇਸ ਦੇ ਨਾਲ ਹੀ ਸਮਾਜ ਵਿਰੋਧੀ ਅਨਸਰਾਂ ’ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ:ਜਲੰਧਰ 'ਚ ਦਿਨ-ਦਿਹਾੜੇ ਦੁਕਾਨ ਤੋਂ 50 ਹਜ਼ਾਰ ਦੀ ਨਕਦੀ ਚੋਰੀ, CCTV ਵੇਖ ਉੱਡਣਗੇ ਹੋਸ਼

ਉਨ੍ਹਾਂ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਪੁਲਸ ਸਹਾਇਤਾ, ਡਾਕਟਰੀ ਸਹਾਇਤਾ ਤੇ ਫਾਇਰ ਸੇਵਾਵਾਂ ਪ੍ਰਦਾਨ ਕਰਨ ਵਾਸਤੇ 6 ਏਕੀਕ੍ਰਿਤ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇਕ ਏਕੀਕ੍ਰਿਤ ਕੰਟਰੋਲ ਰੂਮ ਅਤੇ ਵਿਸ਼ੇਸ਼ ਐਮਰਜੈਂਸੀ ਪ੍ਰਤੀਕਿਰਿਆ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸੋਸ਼ਲ ਮੀਡੀਆ ਨਿਗਰਾਨੀ, ਵਿਸ਼ੇਸ਼ ਸ਼ਾਖਾ ਤੇ ਖ਼ੁਫ਼ੀਆ ਜਾਣਕਾਰੀ ਰਾਹੀਂ 24 ਘੰਟੇ ਨਿਗਰਾਨੀ ਯਕੀਨੀ ਬਣਾਈ ਗਈ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਡਾਕਟਰਾਂ 'ਤੇ ਲਿਆ ਗਿਆ ਵੱਡਾ ਐਕਸ਼ਨ! ਕਦੇ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News