ਪਾਕਿਸਤਾਨ ਦੇ ਗੁਰਦੁਆਰਿਆਂ ਨੂੰ ਲੈ ਕੇ ਅਕਾਲ ਤਖਤ ਸਾਹਿਬ ਦਾ ਵੱਡਾ ਬਿਆਨ

Sunday, Dec 01, 2019 - 03:44 PM (IST)

ਪਾਕਿਸਤਾਨ ਦੇ ਗੁਰਦੁਆਰਿਆਂ ਨੂੰ ਲੈ ਕੇ ਅਕਾਲ ਤਖਤ ਸਾਹਿਬ ਦਾ ਵੱਡਾ ਬਿਆਨ

ਫਤਿਹਗੜ੍ਹ ਸਾਹਿਬ (ਜਗਦੇਵ)—ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੀ ਸਾਂਭ-ਸੰਭਾਲ 'ਤੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਇਸ ਦੀ ਜ਼ਿੰਮੇਵਾਰੀ ਪਾਕਿਸਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਫੀ ਸਮੇਂ ਤੋਂ ਕਾਰਜ ਕਰ ਰਹੀ ਹੈ ਹੋਰ ਅਧਿਕਾਰ ਪਾਕਿ ਕਮੇਟੀ ਨੂੰ ਮਿਲਣੇ ਚਾਹੀਦੇ ਹਨ ਤਾਂ ਜੋ ਪਾਕਿ 'ਚ ਬਹੁਤ ਸਾਰੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਜੋ ਅਣਗੋਲੇ ਪਏ ਹਨ ਤੇ ਉਨ੍ਹਾਂ ਦੀਆਂ ਇਮਾਰਤਾਂ ਜੋ ਖੰਡਰ ਦਾ ਰੂਪ ਧਾਰਨ ਕਰਦੀਆਂ ਜਾ ਰਹੀਆਂ, ਦੀ ਦੇਖ ਰੇਖ ਸਾਂਭ ਸੰਭਾਲ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀਆਂ ਨਾਜਾਇਜ਼ ਕਬਜ਼ਿਆਂ ਅਧੀਨ ਪਈਆਂ ਜਮੀਨਾਂ ਨੂੰ ਛੁਡਾਇਆ ਜਾ ਸਕੇ।

ਗੱਤਕਾ 'ਸਿੱਖ ਮਾਰਸ਼ਲ ਆਰਟ' ਨੂੰ ਓਲਪਿੰਕਸ ਐਸੋਸੀਏਸ਼ਨ ਵਲੋਂ ਮਾਨਤਾ ਮਿਲਣ ਤੇ  ਵਧਾਈ ਦਿੰਦਿਆਂ ਕਿਹਾ ਕਿ ਕਿਹਾ ਕਿ ਇਸ ਨੂੰ ਪੁਰਾਤਨ ਰਵਾਇਤਾਂ ਮੁਤਾਬਕ ਹੀ ਖੇਡਿਆ ਜਾਣਾ ਚਾਹੀਦਾ ਹੈ ਤੇ ਅਜਿਹੇ ਸਟੰਟ ਨਹੀਂ ਕਰਨੇ ਚਾਹੀਦੇ ਜੋ ਜਾਨਲੇਵਾ ਸਾਬਤ ਹੋਣ।


author

Shyna

Content Editor

Related News