ਫਤਿਹਗੜ੍ਹ ਵਾਸੀਆਂ ਤੋਂ ਜਾਣੋ ਕਿਹੋ-ਜਿਹਾ ਹੋਣਾ ਚਾਹੀਦਾ ਮੈਨੀਫੈਸਟੋ (ਵੀਡੀਓ)

03/14/2019 5:46:22 PM

ਫਤਿਹਗੜ੍ਹ ਸਾਹਿਬ (ਵਿਪਨ)—ਲੋਕ ਸਭਾ ਚੋਣਾਂ ਤੋਂ ਪਹਿਲਾਂ ਜਨਤਾ ਨੇ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਨਿਵਾਸੀਆਂ ਦਾ ਕਹਿਣਾ ਹੈ ਕਿ ਸਿੱਖਿਆ, ਸਿਹਤ ਅਤੇ ਖੇਤੀਬਾੜੀ ਖੇਤਰ ਦੇ ਬਾਰੇ 'ਚ ਖਾਸ ਖਿਆਲ ਜਾਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਪਾਰੀ ਵਲੋਂ ਫਾਈਨਾਂਸ ਨਾਲ ਸਬੰਧਿਤ ਵਿਅਕਤੀਆਂ ਨੇ ਟੈਕਸ ਸਲੈਬ ਬਣਾਉਣ ਅਤੇ ਕਰਦਾਤਿਆਂ ਨੂੰ ਉਤਸ਼ਾਹਿਤ ਕਰਨ ਲਈ ਖਾਸ ਯੋਜਨਾਵਾਂ ਹੋਣੀਆਂ ਚਾਹੀਦੀਆਂ ਹੈ। ਉੱਥੇ ਖਿਡਾਰੀਆਂ ਨੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਖਿਡਾਰੀਆਂ ਦੇ ਲਈ ਵਿਸ਼ੇਸ਼ ਤਰ੍ਹਾਂ ਦੇ ਸਨਮਾਨ ਦਿੱਤਾ ਜਾਵੇ। ਕਿਸਾਨਾਂ ਨੇ ਫਸਲ ਦੇ ਸਹੀ ਮੁੱਲ ਅਤੇ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਵਰਗੀਆਂ ਯੋਜਨਾਵਾਂ ਨੂੰ ਪਹਿਲ ਦੇਣੀ ਚਾਹੀਦੀ।

Shyna

This news is Content Editor Shyna