ਫਤਿਹਗੜ੍ਹ ਸਾਹਿਬ: ਪੁਲਸ ਦੇ ਸ਼ਹੀਦ ਹੋਏ ਜਵਾਨਾਂ ਨੂੰ ਸਮਰਪਿਤ ਕਰਵਾਈ ਗਈ ਮੈਰਾਥਨ ਦੌੜ

Sunday, Oct 20, 2019 - 10:14 AM (IST)

ਫਤਿਹਗੜ੍ਹ ਸਾਹਿਬ: ਪੁਲਸ ਦੇ ਸ਼ਹੀਦ ਹੋਏ ਜਵਾਨਾਂ ਨੂੰ ਸਮਰਪਿਤ ਕਰਵਾਈ ਗਈ ਮੈਰਾਥਨ ਦੌੜ

ਫਤਹਿਗੜ੍ਹ ਸਾਹਿਬ (ਬਿਪਨ, ਜਗਦੇਵ) - ਸਾਡੀ ਸੁਰੱਖਿਆ ਕਰਨ ਵਾਲੇ ਪੁਲਸ ਮੁਲਾਜ਼ਮ, ਜੋ ਸ਼ਹੀਦ ਹੋ ਗਏ ਹਨ, ਨੂੰ ਹਮੇਸ਼ਾ ਯਾਦ ਰਖਿਆ ਜਾਵੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਐੱਸ.ਐੱਸ.ਪੀ. ਅਮਨੀਤ ਕੌਂਡਲ ਵਲੋਂ ਕੀਤਾ ਗਿਆ, ਜੋ ਫਤਿਹਗੜ੍ਹ ਸਾਹਿਬ ਵਿਖੇ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀਆਂ ਵਲੋਂ ਪੁਲਸ ਦੇ ਸ਼ਹੀਦ ਹੋਏ ਜਵਾਨਾਂ ਨੂੰ ਸਮਰਪਿਤ ਕਰਵਾਈ ਮੈਰਾਥਨ ਦੌੜ 'ਚ ਸ਼ਾਮਲ ਹੋਏ। ਇਸ ਦੌੜ 'ਚ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ ਗਿਆ। 

ਜਾਣਕਾਰੀ ਅਨੁਸਾਰ ਜ਼ਿਲਾ ਫਤਿਹਗੜ੍ਹ ਸਾਹਿਬ ਵਿਖੇ ਹਰ ਸਾਲ 21 ਅਕਤੂਬਰ ਨੂੰ ਪੁਲਸ ਦੇ ਸ਼ਹੀਦ ਹੋਏ ਜਵਾਨਾਂ ਨੂੰ ਸਮਰਪਿਤ ਮੈਰਾਥਨ ਦੌੜ ਕਰਵਾਈ ਜਾਂਦੀ ਹੈ। ਐੱਸ.ਐੱਸ.ਪੀ. ਅਮਨੀਤ ਕੌਂਡਲ ਨੇ ਮੈਰਾਥਨ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਸਾਡੀ ਸੁਰੱਖਿਆ ਕਰਨ ਵਾਲੇ ਪੁਲਸ ਮੁਲਾਜ਼ਮ, ਜੋ ਸ਼ਹੀਦ ਹੋ ਗਏ ਹਨ, ਨੂੰ ਹਮੇਸ਼ਾ ਯਾਦ ਰਖਿਆ ਜਾਵੇਗਾ। ਅੱਤਵਾਦ ਦੌਰਾਨ ਫਤਿਹਗੜ੍ਹ ਸਾਹਿਬ ਪੁਲਸ ਦੇ 16 ਜਵਾਨ ਸ਼ਹੀਦ ਹੋਏ ਸਨ, ਜਿਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਮਿੰਨੀ ਮੈਰਾਥਨ ਕਰਵਾਈ ਜਾ ਰਹੀ ਹੈ। ਵਿਦਿਅਕ ਅਦਾਰਿਆਂ ਤੋਂ ਮੈਰਾਥਨ ਦੌੜ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਵਧੀਆਂ ਲਗ ਰਿਹਾ ਹੈ ਕਿ ਉਨ੍ਹਾਂ ਨਾਲ ਇਸ ਮੈਰਾਥਨ ਦੌੜ 'ਚ ਅੱਜ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀ ਦੌੜੇ ਹਨ। ਦੌੜ ਲਗਾਉਣਾ ਉਝ ਵੀ ਸਾਡੀ ਸਿਹਤ ਲਈ ਵਧੀਆ ਹੈ


author

rajwinder kaur

Content Editor

Related News