ਦੀਵਾਲੀ ਮਨਾਉਣ ਆਏ NRI ਨੂੰ ਮਿਲੀ ਖੌਫਨਾਕ ਮੌਤ (ਵੀਡੀਓ)

11/03/2019 11:03:31 AM

ਫਤਿਹਗੜ੍ਹ ਸਾਹਿਬ (ਵਿਪਨ) : ਫਤਿਹਗੜ੍ਹ ਸਾਹਿਬ ਦੇ ਪਿੰਡ ਘੁਡਾਣੀ ਦੇ ਐੱਨ.ਆਰ.ਆਈ. ਕਰਮਜੀਤ ਦੀ ਭੇਦਭਰੇ ਹਾਲਾਤ 'ਚ ਨਹਿਰ 'ਚੋਂ ਲਾਸ਼ ਬਰਾਮਦ ਹੋਈ ਹੈ, ਜਿਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਵੀ ਪਾਏ ਗਏ ਹਨ। ਕਰਮਜੀਤ ਸਿੰਘ ਢੇਡ ਸਾਲ ਬਾਅਦ ਆਸਟ੍ਰੇਲੀਆ ਤੋਂ ਪੰਜਾਬ ਦੀਵਾਲੀ ਮਨਾਉਣ ਲਈ ਪਰਤਿਆ ਸੀ। ਪੁੱਤਰ ਦੀ ਮੌਤ ਦੀ ਖਬਰ ਸੁਣ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਕਰਮਜੀਤ ਦੇ ਪਿਤਾ ਨੇ ਦੋਸ਼ ਲਗਾਇਆ ਕਿ ਕਰਮਜੀਤ ਦੀ ਪਤਨੀ ਦੇ ਕਿਸੇ ਹੋਰ ਨਾਲ ਨਾਜਾਇਜ਼ ਸਬੰਧ ਸਨ ਤੇ ਕਰਮਜੀਤ ਨੂੰ ਇਸ ਬਾਰੇ ਪਤਾ ਲੱਗ ਗਿਆ ਸੀ, ਜਿਸ ਕਾਰਨ ਕਰਮਜੀਤ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਉਨ੍ਹਾਂ ਦੇ ਪੁੱਤ ਨਾਲ ਕੁੱਟਮਾਰ ਕਰਵਾ ਕੇ ਨਹਿਰ 'ਚ ਸੁੱਟ ਦਿੱਤਾ।

ਉਧਰ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟ ਲਈ ਭੇਜ ਦਿੱਤਾ ਗਿਆ ਹੈ ਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਦੱਸ ਦੇਈਏ ਕਿ ਕਰਮਜੀਤ ਢੇਡ ਸਾਲ ਪਹਿਲਾਂ ਸਟਡੀ ਵੀਜ਼ਾ 'ਤੇ ਆਸਟ੍ਰੇਲੀਆ ਗਿਆ ਸੀ ਤੇ ਸਹੁਰਿਆਂ ਦੇ ਪਿੰਡ ਜਾਣ ਤੋਂ ਬਾਅਦ ਕਰਮਜੀਤ ਲਾਪਤਾ ਸੀ ਜਿਸ ਦੀ ਭਾਲ ਕੀਤੀ ਜਾ ਰਹੀ ਸੀ।

cherry

This news is Content Editor cherry