ਫਤਿਹਗੜ੍ਹ ਸਾਹਿਬ: ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਸ ਨੇ ਵਧਾਈ ਚੌਕਸੀ (ਵੀਡੀਓ)

Thursday, Jan 23, 2020 - 01:32 PM (IST)

ਫਤਿਹਗੜ੍ਹ ਸਾਹਿਬ (ਵਿਪਨ): ਜ਼ਿਲਾ ਫਤਿਹਗੜ੍ਹ ਸਹਿਬ ਪੁਲਸ ਵਲੋਂ ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲੇ 'ਚ ਚੌਕਸੀ ਵਧਾ ਦਿੱਤੀ ਗਈ ਹੈ। ਐੱਸ.ਪੀ.ਡੀ. ਹਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਪੂਰੇ ਇਲਾਕੇ 'ਚ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਰੇਲਵੇ ਸਟੇਸ਼ਨ 'ਤੇ ਚੈਕਿੰਗ ਕੀਤੀ ਗਈ, ਜਿਸ ਤੋਂ ਬਾਅਦ ਬੱਸ ਸਟੈਂਡ ਤੇ ਹੋਰ ਜਨਤਕ ਥਾਂਵਾ 'ਤੇ ਵੀ ਸਰਚ ਮੁਹਿੰਮ ਚਲਾਇਆ ਜਾਵੇਗਾ ਅਤੇ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਹਨ।

ਉਨ੍ਹਾਂ ਕਿਹਾ ਕਿ ਪੁਲਸ ਵਲੋ ਪੂਰੀ ਮੁਸਤੈਦੀ ਅਤੇ ਚੌਕਸੀ ਨਾਲ ਇਲਾਕੇ ਵਿਚ ਚੈਕਿੰਗ ਕੀਤੀ ਜਾ ਰਹੀ ਹੈ।ਇਨ੍ਹਾਂ ਤੋਂ ਇਲਾਵਾ ਡਾਗ ਸਕਾਡ ਦੀ ਟੀਮ ਵਲੋਂ ਚੈਕਿੰਗ ਕੀਤੀ ਗਈ । ਪੁਲਸ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਜਾ ਕੋਈ ਲਾਵਾਰਸ ਸਾਮਾਨ ਦਿਖਾਈ ਦਿੰਦਾ ਹੈ ਤਾ ਉਸ ਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇ।


author

Shyna

Content Editor

Related News