ਸ਼ਹੀਦੀ ਦਿਹਾੜੇ ''ਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਜਾ ਰਹੀ ਸੰਗਤ ਨਾਲ ਵਾਪਰਿਆ ਹਾਦਸਾ
Tuesday, Dec 24, 2024 - 12:20 PM (IST)
ਖੰਨਾ (ਬਿਪਨ): ਸ਼ਹੀਦੀ ਦਿਹਾੜੇ ਚੱਲ ਰਹੇ ਨੇ ਤੇ ਵੱਡੀ ਗਿਣਤੀ ਵਿਚ ਸੰਗਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ। ਇਸ ਦੌਰਾਨ ਕੁਝ ਲੋਕ ਆਪਣੀ ਅਣਗਹਿਲੀ ਕਾਰਨ ਹੋਰ ਲੋਕਾਂ ਦੀ ਜਾਨ ਵੀ ਖ਼ਤਰੇ ਵਿਚ ਪਾ ਦਿੰਦੇ ਹਨ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਖੰਨਾ ਜੀ. ਟੀ. ਰੋਡ 'ਤੇ, ਜਿੱਥੇ ਕਪੂਰਥਲਾ ਤੋਂ ਫ਼ਤਹਿਗੜ੍ਹ ਸਾਹਿਬ ਜਾ ਰਹੀ ਇਕ ਟਰਾਲੀ ਟਰੈਕਟਰ ਚਾਲਕ ਦੀ ਅਣਗਹਿਲੀ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਣਗੇ ਗੜ੍ਹੇ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਇਸ ਹਾਦਸੇ ਵਿਚ 2 ਵਿਅਕਤੀ ਫੱਟੜ ਹੋ ਗਏ। ਗ਼ਨੀਮਤ ਇਹ ਰਹੀ ਕੀ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿਚ ਟਰਾਲੀ ਕਾਫ਼ੀ ਤੇਜ਼ ਰਫ਼ਤਾਰ ਨਾਲ ਚੱਲਦੀ ਵਿਖਾਈ ਦੇ ਰਹੀ ਹੈ। ਰਾਹਗੀਰਾਂ ਅਨੁਸਾਰ ਚਾਲਕ ਗ਼ਲਤ ਢੰਗ ਨਾਲ ਟਰਾਲੀ ਚਲਾ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਖੰਨਾ ਸਿਵਲ ਹਸਪਤਾਲ ਦੇ ਡਾਕਟਰ ਨੇ ਵੀ ਦੱਸਿਆ ਹਾਦਸੇ 'ਚ 2 ਵਿਅਕਤੀ ਫੱਟੜ ਹੋਏ ਹਨ ਤੇ ਉਨ੍ਹਾਂ ਨੂੰ ਇਲਾਜ ਲਈ ਇੱਥੇ ਲਿਆਂਦਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8