ਸੁਖਦੇਵ ਢੀਂਡਸਾ ਦੀ ਬਗਾਵਤ 'ਤੇ ਅਕਾਲੀ ਦਲ ਦਾ ਵੱਡਾ ਬਿਆਨ (ਵੀਡੀਓ)

Monday, Dec 23, 2019 - 12:05 PM (IST)

ਫਤਿਹਗੜ੍ਹ ਸਾਹਿਬ (ਵਿਪਨ) : ਅਕਾਲੀ ਨੇਤਾ ਪ੍ਰੇਮ ਸਿੰਘ ਚੰਦੂਮਾਰਜਾ ਨੇ ਰਾਜ ਸਭਾ ਮੈਂਬਰ ਸੁਖਦੇਵ ਢੀਂਡਸਾ ਦੀ ਬਗਾਵਤ 'ਤੇ ਬੋਲਦੇ ਹੋਏ ਕਿਹਾ ਕਿ ਅਕਾਲੀ ਦਲ 'ਚ ਸਾਰਿਆਂ ਨੂੰ ਬੋਲਣ ਦਾ ਹੱਕ ਹੈ। ਇਸੇ ਤਰ੍ਹਾਂ ਢੀਂਡਸਾ ਨੇ ਵੀ ਆਪਣੀ ਗੱਲ ਰੱਖੀ ਹੈ।

ਇਸ ਦੌਰਾਨ ਸੀ.ਏ.ਏ. 'ਤੇ ਬੋਲਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਚਿਰਾਂ ਦੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਵਿਚ ਮੁਸਲਿਮ ਭਾਈਚਾਰੇ ਦਾ ਨਾਂ ਨਾ ਹੋਣ ਕਾਰਨ ਥਾਂ-ਥਾਂ 'ਤੇ ਰੋਸ ਪ੍ਰਦਰਸ਼ਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਇਸ ਕਾਨੂੰਨ ਵਿਚ ਮੁਸਲਿਮ ਭਾਈਚਾਰੇ ਦਾ ਨਾਂ ਵੀ ਦਰਜ ਹੋ ਜਾਵੇ ਤਾਂ ਚੰਗਾ ਹੈ। ਇਸ ਮੌਕੇ ਚੰਦੂਮਾਜਰਾ ਨੇ ਸ਼ਹੀਦੀ ਪੰਦਰਵਾੜੇ ਦੌਰਾਨ ਧਰਨੇ 'ਤੇ ਉਠੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਇਹ ਧਰਨਾ ਸਿੱਖੀ ਸਿਧਾਂਤਾਂ ਅਨੁਸਾਰ ਜਬਰ-ਜੁਲਮ ਵਿਰੁੱਧ ਲਾਇਆ ਗਿਆ ਸੀ। ਦੱਸ ਦੇਈਏ ਕਿ ਅਕਾਲੀ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਸਰਹਿੰਦ ਵਿਖੇ ਇਕ ਸਮਾਗਮ ਵਿਚ ਸ਼ਿਕਰਤ ਕਰਨ ਲਈ ਪੁੱਜੇ ਹੋਏ ਸਨ।


author

cherry

Content Editor

Related News