ਫਤਿਹਗੜ੍ਹ ਸਾਹਿਬ ਦੇ ਇਸ ਅਧਿਆਪਕ ਨੇ ਵਧਾਇਆ ਪੰਜਾਬ ਦਾ ਮਾਣ, ਨੈਸ਼ਨਲ ਐਵਾਰਡ ਲਈ ਹੋਈ ਚੋਣ
Saturday, Aug 21, 2021 - 11:40 AM (IST)
ਫਤਿਹਗੜ੍ਹ ਸਾਹਿਬ (ਜਗਦੇਵ) : ਬਲਾਕ ਖਮਾਣੋਂ ਦੇ ਪਿੰਡ ਮਨੈਲਾ ਦੇ ਜੰਮਪਲ ਨੌਜਵਾਨ ਮਿਹਨਤੀ ਅਧਿਆਪਕ ਜਗਤਾਰ ਸਿੰਘ ਮਨੈਲਾ ਦੀ ਕੇਂਦਰ ਸਰਕਾਰ ਵੱਲੋਂ ਨੈਸ਼ਨਲ ਅਧਿਆਪਕ ਐਵਾਰਡ ਲਈ ਚੋਣ ਕੀਤੀ ਗਈ ਹੈ, ਜੋ ਕੇ ਸੂਬੇ ਵਿੱਚੋਂ ਇਕਲੌਤੇ ਅਧਿਆਪਕ ਹਨ, ਜਿਨ੍ਹਾਂ ਨੂੰ ਇਸ ਸਨਮਾਨ ਲਈ ਚੁਣਿਆ ਗਿਆ ਹੈ। ਮਨੈਲਾ ਇਸ ਤੋਂ ਪਹਿਲਾਂ ਸਾਲ 2017 ਵਿਚ ਅਧਿਆਪਕ ਸਟੇਟ ਐਵਾਰਡ ਨਾਲ ਵੀ ਸਨਮਾਨਿਤ ਹੋ ਚੁੱਕੇ ਹਨ। ਉਨ੍ਹਾਂ ਨੂੰ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਬਗੈਰ ਅਪਲਾਈ ਕੀਤੇ ਸਿੱਖਿਆ ਦੇ ਖੇਤਰ 'ਚ ਥੋੜ੍ਹੇ ਸਮੇਂ ਵਿਚ ਵੱਡੀਆਂ ਪ੍ਰਾਪਤੀਆਂ ਕਰਨ ਕਰਕੇ ਸਟੇਟ ਐਵਾਰਡ ਨਾਲ ਨਿਵਾਜਿਆ ਗਿਆ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਭਾਰਤ-ਪਾਕਿ ਸਰਹੱਦ ਨੇੜਿਓਂ BSF ਦੇ ਜਵਾਨਾਂ ਨੇ ਫੜ੍ਹੀ 40 ਕਿੱਲੋ ਹੈਰੋਇਨ, ਤਸਕਰ ਹੋਏ ਫ਼ਰਾਰ (ਤਸਵੀਰਾਂ)
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਵਿੰਦਰ ਸਿੰਘ ਵੱਲੋਂ ਮਨੈਲਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਨ ਸਮੇਂ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਜੇ ਕੁੱਝ ਕਰਨ ਦਾ ਜਜ਼ਬਾ ਹੋਵੇ ਤਾਂ ਉਤਸ਼ਾਹ ਆਪਣੇ ਆਪ ਪੈਦਾ ਹੋ ਜਾਂਦਾ ਹੈ। ਜਗਤਾਰ ਮਨੈਲਾ ਦੀ ਲਗਨ ਕਦੇ ਵੀ ਕਿਸੇ ਲਾਲਚ ਦੀ ਮੁਥਾਜ਼ ਨਹੀ ਰਹੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਸ਼ਰਮਨਾਕ ਵਾਰਦਾਤ, 12 ਸਾਲਾ ਬੱਚੀ ਦੀ ਧੌਣ 'ਤੇ ਦਾਤਰ ਰੱਖ ਨੌਜਵਾਨ ਨੇ ਕੀਤਾ ਜਬਰ-ਜ਼ਿਨਾਹ
ਮਨੈਲਾ ਨੂੰ ਇਹ ਮਾਣ ਵੀ ਜਾਂਦਾ ਹੈ ਕਿ ਪੰਜਾਬ ਵਿੱਚੋਂ ਜਦੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਣਾਉਣ ਦੀ ਮੁਹਿੰਮ ਸ਼ੁਰੂ ਹੋਈ ਤਾਂ ਉਨ੍ਹਾਂ ਵੱਲੋਂ ਆਪਣੇ ਪਿੰਡ ਦੇ ਖ਼ਸਤਾ ਹਾਲਤ ਸਕੂਲ ਦੀ ਇਮਾਰਤ ਨੂੰ ਪਿੰਡ ਦੀ ਗ੍ਰਾਮ ਪੰਚਾਇਤ, ਪਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਪੰਜਾਬ ਵਿੱਚੋਂ ਨੰਬਰ ਇੱਕ ਸਮਾਰਟ ਸਕੂਲ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਸਰਕਾਰੀ ਕਾਲਜਾਂ 'ਚ ਦਾਖ਼ਲੇ ਦੇ ਇੱਛੁਕ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਦਿੱਤੀ ਇਹ ਰਾਹਤ
ਜਿੱਥੇ ਮਨੈਲਾ ਆਪਣਾ ਅਧਿਆਪਨ ਦਾ ਕਿੱਤਾ ਕਰ ਰਹੇ ਹਨ, ਉੱਥੇ ਜ਼ਿਲ੍ਹੇ ਦੇ ਪੜ੍ਹੋ ਪੰਜਾਬ ਮੁਹਿੰਮ ਨੂੰ ਵਾਧੂ ਤੌਰ 'ਤੇ ਉਨ੍ਹਾਂ ਵੱਲੋਂ ਸਫ਼ਲਤਾ ਪੂਰਵਕ ਚਲਾਇਆ ਜਾ ਰਿਹਾ ਹੈ। ਮਨੈਲਾ ਦੀ ਬਤੌਰ ਰਾਸ਼ਟਰੀ ਐਵਾਰਡ ਲਈ ਚੋਣ 'ਤੇ ਵੱਡੀ ਗਿਣਤੀ ਵਿੱਚ ਬਲਾਕ ਖਮਾਣੋਂ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧਿਆਪਕਾਂ ਅਤੇ ਸਿੱਖਿਆ ਖੇਤਰ ਨਾਲ ਜੁੜੇ ਹੋਰਨਾਂ ਕਰਮਚਾਰੀਆਂ ਵੱਲੋਂ ਵੱਡੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ