ਜ਼ਿੰਦਗੀ ਦੀ ਜੰਗ ਹਾਰ ਗਿਆ ''ਫਤਿਹਵੀਰ'', ਵਧਾਈ ਗਈ ਘਰ ਦੀ ਸੁਰੱਖਿਆ (ਵੀਡੀਓ)
Tuesday, Jun 11, 2019 - 08:47 AM (IST)
ਸੰਗਰੂਰ : ਸੰਗਰੂਰ ਦੇ ਭਗਵਾਨਪੁਰਾ ਪਿੰਡ 'ਚ ਬੋਰਵੈੱਲ 'ਚ ਡਿਗੇ ਫਤਿਹਵੀਰ ਸਿੰਘ ਨੂੰ ਪੀ. ਜੀ. ਆਈ. ਦੇ ਡਾਕਟਰਾਂ ਵਲੋਂ ਮ੍ਰਿਤਕ ਐਲਾਨ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਪੂਰੇ ਪੰਜਾਬ ਦੇ ਲੋਕ ਭੜਕ ਗਏ ਹਨ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਫਤਿਹਵੀਰ ਦੇ ਘਰ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ ਅਤੇ ਘਰ ਦੇ ਬਾਹਰ ਵੀ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਮਾਮਲੇ 'ਚ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ ਸਾਬਿਤ ਹੋਇਆ ਹੈ।
ਦੱਸ ਦੇਈਏ ਕਿ ਮੰਗਲਵਾਰ ਤੜਕੇ ਸਵੇਰੇ 5.15 ਵਜੇ ਦੇ ਕਰੀਬ ਫਤਿਹਵੀਰ ਨੂੰ ਉਸੇ ਬੋਰਵੈੱਲ 'ਚੋਂ ਬਾਹਰ ਕੱਢ ਲਿਆ ਸੀ, ਜਿਸ 'ਚ ਉਹ ਫਸਿਆ ਹੋਇਆ ਸੀ, ਜਿਸ ਤੋਂ ਬਾਅਦ ਉਸ ਨੂੰ ਪੀ. ਜੀ. ਆਈ. ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।