''ਫਤਿਹਵੀਰ'' ਦੀ ਮੌਤ ''ਤੇ ਕਾਂਗਰਸੀ ਵਿਧਾਇਕ ਦਾ ਸ਼ਰਮਨਾਕ ਬਿਆਨ (ਵੀਡੀਓ)

06/12/2019 6:22:36 PM

ਜਲੰਧਰ (ਸੋਨੂੰ)— ਬੋਰਵੈੱਲ 'ਚ ਡਿੱਗਣ ਕਾਰਨ ਮੌਤ ਦੇ ਮੂੰਹ 'ਚ ਜਾਣ ਵਾਲੇ ਫਤਿਹਵੀਰ ਸਿੰਘ ਦੇ ਮਾਮਲੇ 'ਤੇ ਜਲੰਧਰ ਦੇ ਸੈਂਟਰਲ ਤੋਂ ਕਾਂਗਰਸੀ ਵਿਧਾਇਕ ਰਾਜਿੰਦਰ ਬੇਰੀ ਨੇ ਜਿੱਥੇ ਇਕ ਪਾਸੇ ਫਤਿਹਵੀਰ ਦੀ ਮੌਤ 'ਤੇ ਦੁਖ ਜ਼ਾਹਰ ਕੀਤਾ, ਉਥੇ ਹੀ ਸ਼ਰਮਨਾਕ ਬਿਆਨ ਵੀ ਦੇ ਦਿੱਤਾ। ਸ਼ਰਮਨਾਕ ਬਿਆਨ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਫਤਿਹਵੀਰ ਸਿੰਘ ਦੀ ਤਾਂ ਕਿਸਮਤ ਹੀ ਮਾੜੀ ਸੀ। ਪ੍ਰਸ਼ਾਸਨ ਵੱਲੋਂ ਪੂਰਾ ਜ਼ੋਰ ਲਗਾਇਆ ਗਿਆ।

PunjabKesari

ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਜੇਇੰਦਰ ਸਿੰਗਲਾ ਦੀ ਡਿਊਟੀ ਲਗਾਈ ਸੀ। ਉਹ ਉਥੇ ਰਹੇ ਅਤੇ ਘਟਨਾ ਦੀ ਪਲ-ਪਲ ਦੀ ਜਾਣਕਾਰੀ ਲੈਂਦੇ ਰਹੇ ਹਨ। ਪ੍ਰਸ਼ਾਸਨ ਵੱਲੋਂ ਵੀ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ, ਪਰ ਫਤਿਹਵੀਰ ਦੀ ਕਿਸਮਤ ਹੀ ਮਾੜੀ ਸੀ, ਜਿਸ ਕਰਕੇ ਬੱਚ ਫਤਿਹਵੀਰ ਬੱਚ ਨਹੀਂ ਸਕਿਆ। ਉਨ੍ਹਾਂ ਕਿਹਾ ਕਿ ਜਦੋਂ ਉਸ ਨੂੰ ਬੋਰਵੈੱਲ 'ਚੋਂ ਕੱਢਿਆ ਗਿਆ, ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਬੇਨਤੀ ਕਰਦੇ ਹੋਏ ਕਿਹਾ ਕਿ ਜਿੱਥੇ ਵੀ ਅਜਿਹੇ ਬੋਰ ਕੋਈ ਕਰਦਾ ਹੈ, ਉਨ੍ਹਾਂ ਜਿੰਮੇਵਾਰਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। 

PunjabKesari
ਜ਼ਿਕਰਯੋਗ ਹੈ ਕਿ ਸੰਗਰੂਰ ਦੇ ਪਿੰਡ ਭਗਵਾਨਪੁਰਾ 'ਚ 6 ਜੂਨ ਵੀਰਵਾਰ ਦੀ ਸ਼ਾਮ 4 ਵਜੇ ਦੇ ਕਰੀਬ 2 ਸਾਲਾ ਮਾਸੂਮ ਫਤਿਹਵੀਰ ਸਿੰਘ ਖੇਡਦੇ-ਖੇਡਦੇ 150 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਣ ਕਾਰਨ ਮੌਤ ਦੇ ਮੂੰਹ 'ਚ ਚਲਾ ਗਿਆ ਸੀ। ਲਗਾਤਾਰ 5 ਦਿਨਾਂ ਤੱਕ ਵੀ ਪ੍ਰਸ਼ਾਸਨ ਅਤੇ ਐੱਨ. ਡੀ. ਆਰ. ਐੱਫ. ਵੱਲੋਂ ਕੀਤੀਆਂ ਕੋਸ਼ਿਸ਼ਾਂ ਸਦਕਾ ਵੀ ਫਤਿਹਵੀਰ ਨੂੰ ਸੁਰੱਖਿਅਤ ਬਾਹਰ ਨਹੀਂ ਕੱਢਿਆ ਗਿਆ। 5 ਦਿਨ ਬੀਤਣ ਤੋਂ ਬਾਅਦ ਫਤਿਹਵੀਰ ਸਿੰਘ ਨੂੰ 11 ਜੂਨ ਸਵੇਰੇ ਕਰੀਬ 5.20 ਵਜੇ ਉਸ ਨੂੰ ਕੁੰਢੀ ਪਾ ਕੇ ਕੱਢਿਆ ਗਿਆ, ਜਿਸ ਤੋਂ ਬਾਅਦ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਲਿਜਾਇਆ ਗਿਆ ਸੀ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਸੀ। ਉਥੇ ਹੀ ਦੂਜੇ ਪਾਸੇ ਲੋਕਾਂ ਵੱਲੋਂ ਫਤਿਹਵੀਰ ਸਿੰਘ ਦੀ ਮੌਤ ਲਈ ਕੈਪਟਨ ਸਰਕਾਰ ਅਤੇ ਪ੍ਰਸ਼ਾਸਨ ਸਮੇਤ ਐੱਨ. ਡੀ. ਆਰ. ਐੱਫ. ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।


shivani attri

Content Editor

Related News