ਕਹਿਰ ਓ ਰੱਬਾ! 2 ਸਾਲਾ ਫ਼ਤਿਹਵੀਰ ਸਿੰਘ ਨਾਲ ਵਾਪਰ ਗਈ ਅਣਹੋਣੀ

Sunday, Aug 16, 2026 - 04:11 PM (IST)

ਕਹਿਰ ਓ ਰੱਬਾ! 2 ਸਾਲਾ ਫ਼ਤਿਹਵੀਰ ਸਿੰਘ ਨਾਲ ਵਾਪਰ ਗਈ ਅਣਹੋਣੀ

ਮੋਗਾ (ਕਸ਼ਿਸ਼): ਮੋਗਾ-ਬਾਘਾਪੁਰਾਣਾ ਬਾਈਪਾਸ ਨੇੜੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਆ ਰਹੀ ਇਕ ਅਣਪਛਾਤੀ ਕਾਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਮੋਟਰਸਾਈਕਲ ਸਵਾਰ ਪਿਤਾ, ਉਸ ਦੇ ਸਹੁਰੇ ਅਤੇ 2 ਸਾਲਾ ਬੱਚਾ ਗੰਭੀਰ ਜ਼ਖ਼ਮੀ ਹੋ ਗਏ। ਇਲਾਜ ਦੌਰਾਨ 2 ਸਾਲਾ ਬੱਚੇ ਫ਼ਤਿਹਵੀਰ ਸਿੰਘ ਦੀ ਮੌਤ ਹੋ ਗਈ। ਥਾਣਾ ਸਿਟੀ ਮੋਗਾ ਪੁਲਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਨਿਰਭੈ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਰੋੜੇ ਨੇ ਦੱਸਿਆ ਕਿ 14 ਅਗਸਤ ਦੀ ਸ਼ਾਮ ਕਰੀਬ 8:30 ਵਜੇ ਉਹ ਆਪਣੇ ਸਹੁਰੇ ਬੰਤ ਸਿੰਘ ਵਾਸੀ ਬਹੋਨਾ ਚੌਕ, ਮੋਗਾ ਅਤੇ ਆਪਣੇ 2 ਸਾਲਾ ਬੱਚੇ ਫ਼ਤਿਹਵੀਰ ਨਾਲ ਮੋਟਰਸਾਈਕਲ ਨੰਬਰ PB-65-AX-8330 ’ਤੇ ਸਵਾਰ ਹੋ ਕੇ ਦਵਾਈ ਦਿਵਾਉਣ ਉਪਰੰਤ ਘਰ ਵਾਪਸ ਜਾ ਰਿਹਾ ਸੀ। ਸ਼ਿਕਾਇਤਕਰਤਾ ਅਨੁਸਾਰ ਜਦੋਂ ਉਹ ਮੋਗਾ-ਬਾਘਾਪੁਰਾਣਾ ਬਾਈਪਾਸ ਨੇੜੇ ਪਹੁੰਚੇ ਤਾਂ ਇਕ ਅਣਪਛਾਤੀ ਕਾਰ ਦੇ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਕਾਰ ਚਲਾਉਂਦੇ ਹੋਏ ਉਨ੍ਹਾਂ ਦੇ ਮੋਟਰਸਾਈਕਲ ਵਿੱਚ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਤਿੰਨੇ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ।

ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖ਼ਲ ਕਰਵਾਇਆ ਗਿਆ। 2 ਸਾਲਾ ਫ਼ਤਿਹਵੀਰ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸਨੂੰ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ, ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਹਾਦਸੇ ਦੀ ਜਾਂਚ ਕਰਦਿਆਂ ਅਣਪਛਾਤੀ ਕਾਰ ਅਤੇ ਉਸ ਦੇ ਚਾਲਕ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
 


author

Anmol Tagra

Content Editor

Related News