ਫਤਿਹਵੀਰ ਦੀ ਜਾਨ ਨਾ ਬਚਣਾ ਪੰਜਾਬ ਸਰਕਾਰ ਦਾ ਫੇਲੀਅਰ : ਭੂੰਦੜ, ਮਲੂਕਾ

Wednesday, Jun 12, 2019 - 10:48 AM (IST)

ਫਤਿਹਵੀਰ ਦੀ ਜਾਨ ਨਾ ਬਚਣਾ ਪੰਜਾਬ ਸਰਕਾਰ ਦਾ ਫੇਲੀਅਰ : ਭੂੰਦੜ, ਮਲੂਕਾ

ਤਲਵੰਡੀ ਸਾਬੋ (ਮੁਨੀਸ਼) : ਫਤਿਹਵੀਰ ਦੀ ਜਾਨ ਨਾ ਬਚਣਾ ਪੰਜਾਬ ਸਰਕਾਰ ਦਾ ਫੇਲੀਅਰ ਹੋਣਾ ਹੈ ਜਿਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਤੋਂ ਮਾਫੀ ਮੰਗਣੀ ਚਾਹੀਦੀ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਅਤੇ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਤਲਵੰਡੀ ਸਾਬੋ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਫਤਿਹਵੀਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਜੇ ਸਰਕਾਰ ਸਮੇਂ ਸਿਰ ਸਹੀ ਫੈਸਲਾ ਲੈਂਦੀ ਤਾਂ ਫਤਿਹਵੀਰ ਨੂੰ ਬਚਾਇਆ ਜਾ ਸਕਦਾ ਸੀ। ਭੂੰਦੜ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਕਾਂਗਰਸੀ ਮੰਤਰੀਆਂ ਆਪਣੇ ਵਿਭਾਗਾਂ ਨੂੰ ਚੰਗੇ ਮਾੜੇ ਦੱਸ ਕੇ ਖੁਦ ਹੀ ਲੜ ਰਹੇ ਹਨ ਤੇ ਲੋਕਾਂ ਦੀ ਸਾਰ ਤੱਕ ਨਹੀ ਲੈ ਰਹੇ, ਜਿਸ ਦਾ ਨਤੀਜਾ ਇਹ ਹੈ ਕਿ ਫਤਿਹਵੀਰ ਦੀ ਜਾਨ ਬਚਾਉਣ ਲਈ ਧਿਆਨ ਨਹੀਂ ਦਿੱਤਾ ਗਿਆ।

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਫਤਿਹਵੀਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਕਿਹਾ ਕਿ ਘਟਨਾ ਤੋਂ ਬਾਅਦ ਅਗਲੇ ਦਿਨ ਹਰ ਹਿੱਲਾ ਵਰਤਣਾ ਚਾਹੀਦਾ ਸੀ ਪਰ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਤੇ ਡੰਗ ਟਪਾਉ ਨੀਤੀ ਵਰਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਲ ਮੰਤਰੀ ਦਾ ਘਟਨਾ ਸਥਾਨ 'ਤੇ ਨਾ ਜਾਣਾ ਤੇ ਫਿਰ ਉਲਟ ਬਿਆਨ ਦੇਣਾ ਨਿੰਦਣਯੋਗ ਹੈ। ਮਲੂਕਾ ਨੇ ਕਿਹਾ ਕਿ ਫਤਿਹਵੀਰ ਦੀ ਗਈ ਜਾਨ ਦਾ ਨੁਕਸਾਨ ਤਾਂ ਕਿਸੇ ਵੀ ਹਿੱਲੇ ਭਰਿਆ ਨਹੀਂ ਜਾ ਸਕਦਾ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਗਲਤੀ ਮੰਨਦੇ ਹੋਏ ਪੰਜਾਬ ਦੇ ਲੋਕਾਂ ਤੋਂ ਮਾਫੀ ਮੰਗਣੀ ਚਾਹੀਦੀ ਹੈ।


author

cherry

Content Editor

Related News